Corona Virus
ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ LPU ਸੀਲ
ਜਲੰਧਰ,15 ਅਪ੍ਰੈਲ: ਪਿਛਲੇ ਦਿਨੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਸਦੇ ਕਰੀਬੀ ਵਿਦਿਆਰਥੀਆਂ ਨੂੰ ਵੀ ਹਸਪਤਾਲ ਵਿੱਚ ਆਈਸੋਲੇਟ ਕਰ ਦਿੱਤਾ ਗਿਆ।
ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੂੰ ਸੀਲ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਵਿੱਚ 2431 ਵਿਦਿਆਰਥੀ ਅਤੇ ਕਈ ਸਟਾਫ਼ ਮੈਂਬਰ ਹੁਣ ਵੀ ਹੋਸਟਲਾਂ ਵਿੱਚ ਰਹਿ ਰਹੇ ਹਨ, ਜਿੰਨ੍ਹਾਂ ਨੂੰ ਅਲੱਗ ਅਲੱਗ ਕਮਰਿਆਂ ਵਿੱਚ ਰਹਿਣ ਲਈ ਕਿਹਾ ਗਿਆ ਹੈ ਅਤੇ ਉਨ੍ਹਾਂ ਨੂੰ ਖਾਣਾ ਖਾਣ ਲਈ ਮੈਸ ਵਿੱਚ ਜਾਣ ਦੀ ਮਨਾਹੀ ਹੈ। ਉਨ੍ਹਾਂ ਦਾ ਖਾਣਾ ਉਨ੍ਹਾਂ ਦੇ ਕਮਰਿਆਂ ਵਿੱਚ ਹੀ ਪਹੁੰਚਾਇਆ ਜਾ ਰਿਹਾ ਹੈ। ਡਾਕਟਰਾਂ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ, ਤਾਂ ਜੋ ਕੋਰੋਨਾ ਵਾਇਰਸ ਨੂੰ ਵੱਧਣ ਤੋਂ ਰੋਕਿਆ ਜਾ ਸਕੇ।