Punjab
ਫਰੀਦਕੋਟ ‘ਚ ਪ੍ਰੇਮੀ ਨੇ ਪ੍ਰੇਮਿਕਾ ਦੇ ਪਤੀ ਦਾ ਕੀਤਾ ਕਤਲ

19 ਫਰਵਰੀ 2024: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਨੌਜਵਾਨ ਨੇ ਆਪਣੀ ਵਿਆਹੁਤਾ ਪ੍ਰੇਮਿਕਾ ਦੇ ਪਤੀ ਦਾ ਕਤਲ ਕਰ ਦਿੱਤਾ। ਨੌਜਵਾਨ ਨੇ ਆਪਣੇ ਸਾਥੀਆਂ ਨਾਲ ਘਰ ‘ਚ ਦਾਖਲ ਹੋ ਕੇ ਪੂਰੇ ਪਰਿਵਾਰ ‘ਤੇ ਹਮਲਾ ਕਰ ਦਿੱਤਾ।ਔਰਤ ਨੂੰ ਇਲਾਜ ਲਈ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ।
ਮ੍ਰਿਤਕ ਦੀ ਪਛਾਣ ਪਰਵਿੰਦਰ (41) ਵਾਸੀ ਡੋਗਰ ਬਸਤੀ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਸ਼ਮਸ਼ੇਰ ਸਿੰਘ ਨੇ ਥਾਣਾ ਸਿਟੀ ਦੀ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪਹੁੰਚਾਇਆ।
ਪਰਵਿੰਦਰ ਸਿੰਘ ਦਾ ਵਿਆਹ ਸਾਲ 2007 ‘ਚ ਹੋਇਆ ਸੀ | ਲੜਕੀ ਦਾ ਸੰਦੀਪ ਨਾਲ ਅਫੇਅਰ ਚੱਲ ਰਿਹਾ ਹੈ, ਜੋ ਕਿ ਉਸੇ ਇਲਾਕੇ ‘ਚ ਦੋ ਗਲੀ ਛੱਡ ਕੇ ਰਹਿੰਦਾ ਹੈ। ਕੁਝ ਮਹੀਨੇ ਪਹਿਲਾਂ ਉਹ ਘਰ ਛੱਡ ਕੇ ਸੰਦੀਪ ਨਾਲ ਭੱਜ ਗਈ ਸੀ ਅਤੇ 2 ਦਿਨ ਪਹਿਲਾਂ ਹੀ ਘਰ ਵਾਪਸ ਆਈ ਸੀ।