Connect with us

Ludhiana

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਆਪਣੇ ਆਪ ਨੂੰ ਕੀਤਾ ਏਕਾਂਤਵਾਸ

Published

on

ਲੁਧਿਆਣਾ, 18 ਅਪ੍ਰੈਲ: ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਦੇ ਦਿਨੋਂ ਦਿਨ ਵਧਦੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਲੋਕ ਹਿੱਤ ਵਿੱਚ ਆਪਣੇ ਆਪ ਨੂੰ ਏਕਾਂਤਵਾਸ ਵਿੱਚ ਪਾ ਲਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਸਮੇਂ ਪੈਦਾ ਹੋਏ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਆਮ ਲੋਕਾਂ ਨੂੰ ਵੀ ਆਪਣੇ ਆਪ ਨੂੰ ਘਰਾਂ ਦੇ ਅੰਦਰ ਬੰਦ ਕਰਕੇ ਹੀ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਵਿੱਚ ਪ੍ਰਸਾਸ਼ਕੀ ਕਾਰਜਾਂ ਨੂੰ ਉਹ ਪਹਿਲਾਂ ਦੀ ਤਰ੍ਹਾਂ ਹੀ ਦੇਖਣਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਇਸ ਕੋਰੋਨਾ ਵਾਇਰਸ (ਕੋਵਿਡ 19) ਖ਼ਿਲਾਫ਼ ਲੜਾਈ ਵਿੱਚ ਜ਼ਰੂਰ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ।