Connect with us

Ludhiana

ਲੁਧਿਆਣਾ ਵਿੱਚ ਨਹੀਂ ਆਇਆ ਕੋਰੋਨਾ ਦਾ ਕੋਈ ਨਵਾਂ ਕੇਸ, 20 ਅਪ੍ਰੈਲ ਤੋਂ ਬਾਅਦ ਮਿਲ ਸਕਦੀ ਹੈ ਕਰਫ਼ਿਊ ਵਿੱਚ ਢਿੱਲ

Published

on

ਲੁਧਿਆਣਾ, 16 ਅਪ੍ਰੈਲ: ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਲੁਧਿਆਣਾ ਦੇ ਵਿੱਚ ਹੁਣ ਤੱਕ 844 ਸੈਂਪਲ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 698 ਦੀ ਰਿਪੋਰਟ ਆ ਚੁੱਕੀ ਹੈ ਅਤੇ ਇਨ੍ਹਾਂ ‘ਚੋਂ 668 ਮਾਮਲੇ ਨੈਗੇਟਿਵ ਪਾਏ ਗਏ ਨੇ, ਉਨ੍ਹਾਂ ਕਿਹਾ ਕਿ ਲੁਧਿਆਣਾ ‘ਚ 13 ਕਰੋਨਾ ਵਾਇਰਸ ਦੇ ਮਰੀਜ਼ ਪਾਜ਼ਿਟਿਵ ਨੇ ਜਿਨ੍ਹਾਂ ‘ਚ ਦੋ ਬਾਹਰਲੇ ਜ਼ਿਲਿਆਂ ਦੇ ਨੇ ਅਤੇ ਉਨ੍ਹਾਂ ‘ਚੋਂ ਇੱਕ ਦੀ ਮੌਤ ਵੀ ਹੋ ਚੁੱਕੀ ਹੈ ਜਦੋਂ ਕਿ ਇੱਕ ਕਰੋਨਾ ਦਾ ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕਾ ਹੈ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਲੲੇ ਗਏ ਸੈਂਪਲਾਂ ਚੋਂ 146 ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੀਜੀਆਈ ਵਿੱਚ ਲੁਧਿਆਣਾ ਨਾਲ ਸਬੰਧਤ ਜਿਨ੍ਹਾਂ ਤਿੰਨ ਮਰੀਜ਼ਾਂ ਦੇ ਸੈਂਪਲ ਲਏ ਗਏ ਸਨ ਉਹ ਵੀ ਨੈਗੇਟਿਵ ਪਾਏ ਗਏ ਨੇ, ਉਨ੍ਹਾਂ ਦੱਸਿਆ ਕਿ 20 ਅਪ੍ਰੈਲ ਤੋਂ ਬਾਅਦ ਹੀ ਹਾਲਾਤਾਂ ਦੇ ਮੱਦੇਨਜ਼ਰ ਕਰਫ਼ਿਊ ਦੇ ਵਿੱਚ ਢਿੱਲ ਦਿੱਤੀ ਜਾਵੇਗੀ।

Continue Reading
Click to comment

Leave a Reply

Your email address will not be published. Required fields are marked *