Connect with us

India

ਲੁਧਿਆਣਾ ਵਿੱਚ ਪੁਲਿਸ ਕਮਿਸ਼ਨਰ ਨੇ ਫਿਲਮੀ ਅੰਦਾਜ਼ ‘ਚ ਦੋ ਬਦਮਾਸ਼ਾਂ ਨੂੰ ਕੀਤਾ ਕਾਬੂ

Published

on

ਲੁਧਿਆਣਾ ਵਿੱਚ ਅੱਜ ਉਸ ਵੇਲੇ ਮਾਹੌਲ ਸਹਿਮ ਗਿਆ ਜਦੋਂ ਭਾਰਤ ਨਗਰ ਚੌਕ ਤੋਂ ਕਾਰ ਸਵਾਰਾਂ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਦੀ ਗੱਡੀ ਨੂੰ ਓਵਰਟੇਕ ਕੀਤਾ ਅਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕੇ ਜਾਣ ‘ਤੇ ਵੀ ਉਹ ਨਹੀਂ ਰੁਕੇ ਅਤੇ ਕਾਰ ਭਜਾ ਕੇ ਲੈ ਗਏ। ਜਿਸ ਤੋਂ ਬਾਅਦ ਪੁਲੀਸ ਕਮਿਸ਼ਨਰ ਲੁਧਿਆਣਾ ਵੱਲੋਂ ਖ਼ੁਦ ਉਸ ਦਾ ਪਿੱਛਾ ਕੀਤਾ ਗਿਆ ਅਤੇ ਲੁਧਿਆਣਾ ਦੇ ਟੋਲ ਪਲਾਜ਼ਾ ਲਾਡੂਵਾਲ ਖੁਲਾ ਕੇ ਪੁਲਿਸ ਵੱਲੋਂ ਕਾਰ ਨੂੰ ਘੇਰਿਆ ਗਿਆ। ਜਿਸਤੋਂ ਬਾਅਦ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਫਾਇਰਿੰਗ ਵੀ ਹੋਈ, ਅਤੇ ਇਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਵੱਲੋਂ ਕੀਤੀ ਫਾਇਰਿੰਗ ‘ਚ ਇੱਕ ਮੁਲਜ਼ਮ ਜ਼ਖਮੀ ਵੀ ਹੋ ਗਿਆ, ਜਿਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਦ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਅੱਜ ਦੁਪਹਿਰ ਵੇਲੇ ਇਹ ਘਟਨਾ ਵਾਪਰੀ ਹੈ ਜਦੋਂ ਲਾਡੋਵਾਲ ਟੋਲ ਪਲਾਜ਼ਾ ਕੋਲ ਜਾ ਕੇ ਜਦੋਂ ਕਾਰ ਦੇ ਟਾਇਰ ‘ਚ ਫ਼ਾਇਰ ਕੀਤਾ ਗਿਆ ਤਾਂ ਟਾਇਰ ਫੱਟ ਗਿਆ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਹੇਠਾਂ ਉੱਤਰ ਕੇ ਮੌਕੇ ‘ਤੇ ਮੌਜੂਦ ਲਾਡੋਵਾਲ ਟ੍ਰੈਫਿਕ ਐਸਐਚਓ ‘ਤੇ ਫਾਇਰ ਕਰ ਦਿੱਤਾ ਅਤੇ ਇਸ ਦਾ ਜਵਾਬ ਦਿੰਦਿਆਂ ਪੁਲੀਸ ਨੇ ਮੁਲਜ਼ਮ ਦੇ ਪੈਰ ‘ਤੇ ਗੋਲੀ ਮਾਰੀ ਅਤੇ ਉਸ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਕਾਰ ਵਿਚ ਦੋ ਲੋਕ ਸਵਾਰ ਸਨ ਇੱਕ ਦੀ ਸ਼ਨਾਖਤ ਸੁਖਵਿੰਦਰ ਵਜੋਂ ਹੋਈ ਹੈ। ਜਿਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਇੱਕ ਦੇਸੀ ਕੱਟਾ ਅਤੇ ਕੁਝ ਨਸ਼ਾ ਵੀ ਬਰਾਮਦ ਕੀਤਾ ਗਿਆ ਅਤੇ ਇਨ੍ਹਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

Continue Reading
Click to comment

Leave a Reply

Your email address will not be published. Required fields are marked *