Connect with us

Ludhiana

ਲੁਧਿਆਣਾ : ਮੂੰਹ ‘ਚ ਪੈਟਰੋਲ ਪਾ ਕੇ ਦੁਕਾਨ ਨੂੰ ਲਗਾਈ ਅੱਗ..

Published

on

ਲੁਧਿਆਣਾ,10 ਸਤੰਬਰ 2023: ਲੁਧਿਆਣਾ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਦੱਸ ਦੇਈਏ ਕਿ ਸ਼ਹਿਰ ਦੇ ਪਾਸ਼ ਇਲਾਕੇ ਵਿੱਚ ਸਥਿਤ ਮਾਡਲ ਟਾਊਨ ਗੁਰੂ ਤੇਗ ਬਹਾਦਰ ਮਾਰਕੀਟ ਵਿੱਚ ਸਥਿਤ ਇੱਕ ਦੁਕਾਨਦਾਰ ’ਤੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਪੈਟਰੋਲ ਪਾ ਕੇ ਉਸ ਨੂੰ ਅੱਗ ਲਾ ਦਿੱਤੀ। ਅੱਗ ਨਾਲ ਕੱਪੜੇ ਦੀ ਦੁਕਾਨ ਸੜ ਕੇ ਸੁਆਹ ਹੋ ਗਈ। ਓਥੇ ਹੀ ਦੱਸ ਦੇਈਏ ਕਿ ਦੁਕਾਨਦਾਰ ਵੀ ਉਸ ਅੱਗ ਦੀ ਚਪੇਟ ਵਿੱਚ ਆ ਗਿਆ ਹੈ। ਇਹ ਘਟਨਾ ਦੁਕਾਨ ‘ਤੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ। ਇਹ ਇਲਜ਼ਾਮ ਦੁਕਾਨ ‘ਤੇ ਕੰਮ ਕਰਨ ਵਾਲੀ ਮਹਿਲਾ ਕਰਮਚਾਰੀ ਦੇ ਪਤੀ ‘ਤੇ ਹੈ।

ਦੁਕਾਨਦਾਰ ਦਾ ਚਿਹਰਾ ਅਤੇ ਛਾਤੀ ਸੜ ਗਈ

ਅੱਗ ਲੱਗਣ ਕਾਰਨ ਦੁਕਾਨਦਾਰ ਦਾ ਚਿਹਰਾ, ਛਾਤੀ ਅਤੇ ਮੋਢੇ ਸੜ ਗਏ ਹਨ। ਥਾਣਾ ਮਾਡਲ ਟਾਊਨ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਦੁਕਾਨਦਾਰ ਗੁਰਦੀਪ ਸਿੰਘ (55) ਨੂੰ ਹਸਪਤਾਲ ਲਿਜਾਇਆ ਗਿਆ। ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਪੁਲਿਸ ਨੇ ਹਮਲੇ ਪਿੱਛੇ ਪੁਰਾਣੀ ਦੁਸ਼ਮਣੀ ਦਾ ਸ਼ੱਕ ਜਤਾਇਆ ਹੈ।

ਪੁਲਸ ਪੀੜਤਾ ਅਤੇ ਉਸ ਦੇ ਸਾਬਕਾ ਕਰਮਚਾਰੀਆਂ ਵਿਚਾਲੇ ਹੋਏ ਝਗੜੇ ਦੀ ਵੀ ਜਾਂਚ ਕਰ ਰਹੀ ਹੈ। ਨਿਸ਼ਾ ਨਾਂ ਦੀ ਲੜਕੀ ਇਕ ਦੁਕਾਨ ‘ਤੇ ਕੰਮ ਕਰਦੀ ਸੀ। ਜਨਮ ਅਸ਼ਟਮੀ ਵਾਲੇ ਦਿਨ ਤੋਂ ਉਹ ਦੁਕਾਨ ‘ਤੇ ਨਹੀਂ ਆਈ। ਉਸ ਦੇ ਘਰ ਵਿਚ ਝਗੜਾ ਹੋ ਗਿਆ ਸੀ ਜਿਸ ਤੋਂ ਬਾਅਦ ਉਸ ਦੇ ਪਤੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।