Ludhiana
ਲੁਧਿਆਣਾ ‘ਚ ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ

ਲੁਧਿਆਣਾ ਦੀ ਫੈਬਰਿਕਸ ਫੈਕਟਰੀ ‘ਚ ਭਿਆਨਕ ਅੱਗ ਲੱਗਣ ਕਾਰਨ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ..ਤੜਕਸਾਰ ਲੱਗੀ ਅੱਗ ਸਬੰਧੀ ਇਸਦੀ ਜਾਣਕਾਰੀ ਅੱਗ ਬੁਝਾਊ ਅਮਲੇ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਕਰਮੀ ਸਵੇਰ ਤੋਂ ਹੀ ਅੱਗ ‘ਤੇ ਕਾਬੂ ਪਾਉਣ ‘ਚ ਲੱਗੇ ਗਏ।

ਅੱਗ ਬੁਝਾਓ ਅਮਲੇ ਦੇ ਅਫਸਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਤੁਰੰਤ ਮੌਕੇ ਤੇ ਗੱਡੀਆਂ ਨੂੰ ਭੇਜਿਆ ਗਿਆ ਅਤੇ ਜਦੋਂ ਉਹ ਮੌਕੇ ‘ਤੇ ਪਹੁੰਚੇ ਉਦੋਂ ਤੱਕ ਪੂਰੀ ਤਿੰਨ ਮੰਜ਼ਲਾ ਇਮਾਰਤ ਅੱਗ ਦੇ ਹਵਾਲੇ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਅੱਗ ‘ਤੇ ਕਾਬੂ ਪਾਉਣ ਲਈ 15 ਤੋਂ ਵੱਧ ਗੱਡੀਆਂ ਲੱਗ ਚੁੱਕੀਆਂ ਨੇ ਅਤੇ ਹੁਣ ਅੱਗ ਮਹਿਜ਼ 25-30 ਫੀਸਦੀ ਹੀ ਰਹਿ ਗਈ ਹੈ।

ਹਾਲਾਂਕਿ ਅੱਗ ਕਿਵੇਂ ਲੱਗੀ ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲ ਸਕੀ। ਪਰ ਕੱਪੜੇ ਦੀ ਫੈਕਟਰੀ ਹੋਣ ਕਾਰਨ ਅੱਗ ਕਾਫੀ ਤੇਜ਼ੀ ਨਾਲ ਫੈਲੀ ਹੈ। ਫ਼ਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਫਾਇਰ ਬ੍ਰਿਗੇਡ ਦੇ ਕਰਮਚਾਰੀ ਲਗਾਤਾਰ ਇਸ ਅੱਗ ਤੇ ਕਾਬੂ ਪਾਉਣ ਚ ਲੱਗੇ ਹੋਏ ਹਨ।