Connect with us

National

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਦੇਹਾਂਤ

Published

on

ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਇੱਕ ਬਹੁਤ ਵੱਡਾ ਹਾਦਸਾ ਵਾਪਰਿਆ ਹੈ, ਜਿਸ ਵਿੱਚ ਸੂਬੇ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਜਹਾਜ਼ ਅਚਾਨਕ ਹਾਦਸਾਗ੍ਰਸਤ (ਕਰੈਸ਼) ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਬਾਰਾਮਤੀ ਵਿੱਚ ਲੈਂਡਿੰਗ ਕਰਦੇ ਸਮੇਂ ਹੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋਇਆ ਹੈ। ਇਸ ਹਾਦਸੇ ਦੌਰਾਨ ਅਜੀਤ ਪਵਾਰ ਜਹਾਜ਼ ਵਿੱਚ ਹੀ ਸਵਾਰ ਸਨ।

ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਅੱਜ ਸਵੇਰੇ 8:45 ਵਜੇ ਵਾਪਰਿਆ। ਦੂਜੇ ਪਾਸੇ ਜਹਾਜ਼ ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਚੁੱਕੀ ਹੈ ਅਤੇ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਜੀਤ ਪਵਾਰ ਚੋਣ ਪ੍ਰਚਾਰ ਲਈ ਬਾਰਾਮਤੀ ਜਾ ਰਹੇ ਸਨ। ਬਾਰਾਮਤੀ ਵਿੱਚ ਲੈਂਡਿੰਗ ਦੌਰਾਨ ਹੀ ਜਹਾਜ਼ ਕਰੈਸ਼ ਹੋ ਗਿਆ, ਜਿਸ ਤੋਂ ਬਾਅਦ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇ ਵਿਚਕਾਰ ਜਹਾਜ਼ ਵਿੱਚੋਂ ਧੂੰਏਂ ਦਾ ਗੁਬਾਰ ਉੱਠਦਾ ਦੇਖਿਆ ਗਿਆ।