Uncategorized
ਮਜੀਠੀਆ ਨੇ ਪੰਜਾਬ ਸਰਕਾਰ ਨੂੰ ਧਾਰਮਿਕ ਅਸਥਾਨ ਖੋਲ੍ਹਣ ਦੀ ਕੀਤੀ ਅਪੀਲ

ਮਜੀਠੀਆ ਨੇ ਕਿਹਾ ਜੇਕਰ ਠੇਕੇ ਖੁੱਲ੍ਹ ਸਕਦੇ ਨੇ ਤਾਂ ਧਾਰਮਿਕ ਅਸਥਾਨ ਕਿਉਂ ਨਹੀਂ
ਚੰਡੀਗੜ੍ਹ, 29 ਮਈ : ਸ਼੍ਰੋਮਣੀ ਅਕਾਲੀ ਦਲ ਦੇ ਯੂਥ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਧਾਰਮਿਕ ਅਸਥਾਨਾਂ ਨੂੰ ਖੋਲ ਦਿੱਤਾ ਜਾਵੇ ਤਾਂ ਜੋ ਸੰਗਤ ਰੋਜ਼ਾਨਾਂ ਗੁਰਦੁਆਰਾ ਸਾਹਿਬ ਜਾ ਕੇ ਦਰਸ਼ਨ ਕਰ ਸਕਣ।
ਦਸ ਦਈਏ ਕਿ ਬਿਕਰਮ ਮਜੀਠੀਆ ਨੇ ਇਹ ਬਿਆਨ ਉਦੋਂ ਦਿੱਤਾ ਜਦੋਂ ਉਹ ਆਪਣੇ ਇਕ ਸਾਥੀ ਨਾਲ ਗੁਰਦੁਆਰਾ ਸ਼੍ਰੀ ਦਰਬਰ ਸਾਹਿਬ ਅੰਮ੍ਰਿਤਸਰ ਵਿਖੇ ਦਰਸ਼ਨ ਕਰਨ ਗਏ ਸੀ। ਉਹਨਾਂ ਇਹ ਵੀ ਕਿਹਾ ਕਿ ਜੇਕਰ ਸ਼ਰਾਬ ਦੇ ਠੇਕੇ ਖੁੱਲ੍ਹ ਸਕਦੇ ਹਨ ਤਾਂ ਗੁਰੂ ਘਰ ਕਿਉਂ ਨਹੀਂ ਖੁੱਲ੍ਹ ਸਕਦੇ।