Connect with us

News

ਹਾਜੀਪੁਰ ’ਚ ਵੱਡਾ ਹਾਦਸਾ, ਗੰਗਾ ਨਦੀ ’ਚ ਕਿਸ਼ਤੀ ਪਲਟਣ ਕਾਰਨ 13 ਲੋਕਾਂ ਦੀ ਮੌ.ਤ

Published

on

BIHAR :  ਹਾਜੀਪੁਰ ਵਿੱਚ ਗੰਗਾ ਨਦੀ ’ਚ ਕਿਸ਼ਤੀ ਪਲਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਕਿਸ਼ਤੀ ਵਿੱਚ 35 ਤੋਂ 40 ਲੋਕ ਸਵਾਰ ਸਨ।

ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਹੁਣ ਤੱਕ ਸੱਤ ਲੋਕਾਂ ਨੂੰ ਸੁਰੱਖਿਅਤ ਬਚਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉੱਥੇ ਹੀ ਨਦੀ ਵਿੱਚ ਲਾਪਤਾ ਹੋਏ ਲੋਕਾਂ ਦੀ ਭਾਲ ਲਈ ਬਚਾਅ ਟੀਮਾਂ ਵੱਲੋਂ ਕੋਸ਼ਿਸ਼ਾਂ ਜਾਰੀ ਹਨ।

ਕਿਸ਼ਤੀ ਕਿਨਾਰੇ ਤੋਂ ਕਿੰਨੀ ਦੂਰ ਸੀ ਅਤੇ ਇਹ ਹਾਦਸਾ ਕਿਨ੍ਹਾਂ ਹਾਲਾਤਾਂ ਵਿੱਚ ਵਾਪਰਿਆ, ਇਸ ਬਾਰੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ।

ਫਿਲਹਾਲ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਵੱਲੋਂ ਲਾਪਤਾ ਲੋਕਾਂ ਦੀ ਭਾਲ ਅਤੇ ਰਾਹਤ ਕਾਰਜਾਂ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਹਾਦਸੇ ਸਬੰਧੀ ਹੋਰ ਵੇਰਵੇ ਸਾਹਮਣੇ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।