Connect with us

Punjab

ਪੰਜਾਬ ‘ਚ ਸਕੂਲੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ

Published

on

ਹੁਸ਼ਿਆਰਪੁਰ ਦੇ ਪਿੰਡ ਸ਼ੇਰਗੜ੍ਹ ਨੇੜੇ ਖੇਤਾਂ ਵਿੱਚ ਅਚਾਨਕ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਬੱਸ ਵਿੱਚ ਕਰੀਬ 32 ਵਿਦਿਆਰਥੀ ਸਵਾਰ ਦੱਸੇ ਜਾ ਰਹੇ ਹਨ। ਇਸ ਹਾਦਸੇ ਦੌਰਾਨ ਕਈ ਸਕੂਲੀ ਬੱਚਿਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਹ ਹਾਦਸਾ ਬੱਸ ਦੇ ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਇਸ ਹਾਦਸੇ ਦੌਰਾਨ 2 ਬੱਚੇ ਜ਼ਖਮੀ ਹੋ ਗਏ। ਹਾਦਸੇ ਮਗਰੋਂ ਸਥਾਨਕ ਲੋਕਾਂ ਅਤੇ ਮੌਕੇ ‘ਤੇ ਪੁੱਜੀ ਪੁਲਸ ਨੇ ਜ਼ਖਮੀ ਹੋਏ ਬੱਚਿਆਂ ਨੂੰ ਤੁਰੰਤ ਹਸਪਤਾਲ ਪਹੁੰਚਿਆ।