Punjab
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਮਾਮਲੇ ‘ਚ ਵੱਡੀ ਕਾਰਵਾਈ, CA ਸਤਿੰਦਰ ਸਿੰਘ ਕੋਹਲੀ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੁਲਿਸ ਨੇ ਐਸਜੀਪੀਸੀ ਦੇ ਸਾਬਕਾ ਚਾਰਟਡ ਅਕਾਊਂਟੈਂਟ (CA) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਤਿੰਦਰ ਸਿੰਘ ਕੋਹਲੀ, ਸੁਖਬੀਰ ਸਿੰਘ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਹੈ।
ਸਤਿੰਦਰ ਸਿੰਘ ਕੋਹਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਡਿਟ ਨਾਲ ਸੰਬੰਧਤ ਕੰਮ ਵੀ ਦੇਖਦੇ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗਬਨ ਮਾਮਲੇ ਵਿਚ ਪੁਲਸ ਵੱਲੋਂ ਇਹ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਹੈ। ਬੀਤੇ ਦਿਨੀ ਪੁਲਿਸ ਦੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਐਫਆਈਆਰ ਦੇ ਵਿੱਚ ਸਤਿੰਦਰ ਸਿੰਘ ਕੋਹਲੀ ਦਾ ਨਾਮ ਸ਼ਾਮਲ ਸੀ। ਅੰਮ੍ਰਿਤਸਰ ਪੁਲਸ ਨੇ ਸਤਿੰਦਰ ਸਿੰਘ ਸਮੇਤ 16 ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
