Connect with us

News

ਦਿੱਲੀ ਦੇ ਲਾਲ ਕਿਲੇ ਨੇੜੇ ਵੱਡਾ ਧ.ਮਾ.ਕਾ, ਕਈ ਲੋਕਾਂ ਦੀ ਗਈ ਜਾਨ

Published

on

DELHI BLAST : 10 ਨਵੰਬਰ ਦੀ ਰਾਤ ਦਿੱਲੀ ‘ਚ ਇੱਕ ਵੱਡਾ ਧਮਾਕਾ ਹੋ ਗਿਆ ਹੈ। ਜਿਸ ਧਮਾਕੇ ਵਿਚ ਕਈ ਲੋਕਾਂ ਦੀ ਜਾਨ ਚਲੇਗੀ ਅਤੇ ਕਈ ਲੋਕ ਜਖ਼ਮੀ ਹੋ ਗਏ। ਇਹ ਧਮਾਕਾ ਲਾਲ ਕਿੱਲ੍ਹੇ ਦੇ ਨੇੜੇ ਹੋਇਆ ਹੈ।

ਦਿੱਲੀ ਦੇ ਲਾਲ ਕਿਲੇ ਨੇੜੇ ਵੱਡਾ ਧਮਾਕਾ ਹੋਇਆ ਹੈ। ਧਮਾਕੇ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਰੀਬ 24 ਲੋਕ ਜ਼ਖਮੀ ਹੋ ਗਏ ਹਨ। ਜਦੋ ਇਹ ਧਮਕਾ ਹੋਇਆ ਤਾਂ ਇਸ ਧਮਾਕੇ ਦੀ ਅਵਾਜ ਕਈ ਕਿਲੋਮੀਟਰ ਸੁਣਾਈ ਦਿੱਤੀ। ਧਮਾਕੇ ਕਾਰਨ ਲਾਜਪਤ ਰਾਏ ਮਾਰਕੀਟ ‘ਚ ਕਈ ਗੱਡੀਆਂ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਪੰਜ ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਇਸ ਦੌਰਾਨ ਲਾਲ ਜੈਨ ਮੰਦਰ ਤੇ ਦੁਕਾਨਾਂ ਦੇ ਸ਼ੀਸ਼ੇ ਵੀ ਟੁੱਟ ਗਏ। ਦਿੱਲੀ, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ‘ਚ ਧਮਾਕੇ ਮਗਰੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਏਜੰਸੀਆਂ ਵੱਲੋਂ ਮੌਕੇ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।