Punjab
ਮੈਡ ਸੰਧੂ ਕਤਲ ਮਾਮਲੇ ’ਚ ਵੱਡਾ ਦਾਅਵਾ, ਗੋਲਡੀ ਢਿੱਲੋਂ-ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ
ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਵਾਰਦਾਤ ਲੋਹਾਰਕਾ ਰੋਡ ’ਤੇ ਸ਼ਨੀਵਾਰ ਸ਼ਾਮ ਕਰੀਬ 6 ਵਜੇ ਵਾਪਰੀ।
ਮਿਲੀ ਜਾਣਕਾਰੀ ਮੁਤਾਬਕ ਬਾਈਕ ’ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਮੈਡ ਸੰਧੂ ’ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਜਨਤਕ ਥਾਂ ’ਤੇ ਉਸ ’ਤੇ ਚਾਰ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।
ਲੋਹਾਰਕਾ ਰੋਡ ’ਤੇ ਸੋਸ਼ਲ ਮੀਡੀਆ ਇੰਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ ਦੇ ਗੋਲੀਕਾਂਡ ਤੋਂ ਬਾਅਦ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਇੱਕ ਕਥਿਤ ਪੋਸਟ ਵਿੱਚ ਗੋਲਡੀ ਢਿੱਲੋਂ ਅਤੇ ਜੱਗਾ ਤਰਨਤਾਰਨ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਹਾਲਾਂਕਿ, ਇਸ ਪੋਸਟ ਦੀ ਪ੍ਰਮਾਣਿਕਤਾ ਦੀ ਪੁਲਿਸ ਵੱਲੋਂ ਅਜੇ ਪੁਸ਼ਟੀ ਨਹੀਂ ਕੀਤੀ ਗਈ।

