Connect with us

Punjab

ਨੌਕਰੀਆਂ ਬਾਰੇ ਮਾਨ ਸਰਕਾਰ ਦਾ ਵੱਡਾ ਫੈਸਲਾ, ਬਿਜਲੀ ਵਿਭਾਗ ਵਿਚ ਭਰਤੀ ਲਈ ਨੋਟਿਸ ਜਾਰੀ

Published

on

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਹੁਣ ਬੇਰੁਜ਼ਗਾਰ ਨੌਜਵਾਨਾਂ ਨੂੰ ਰਾਹਤ ਦੇਣ ਦੀ ਤਿਆਰੀ ਕਰ ਲਈ ਹੈ। ਸਰਕਾਰ ਨੇ ਨੌਕਰੀਆਂ ਬਾਰੇ ਵੱਡਾ ਫੈਸਲਾ ਲਿਆ ਹੈ। ਮਾਨ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿਚ 1690 ਸਹਾਇਕ ਲਾਈਨਮੈਨ ਦੇ ਅਹੁਦੇ ਲਈ ਭਰਤੀ ਕੱਢੀ ਹੈ।

ਇਸ ਸਬੰਧੀ ਅਰਜ਼ੀਆਂ ਮੰਗੀਆਂ ਗਈਆਂ ਹਨ। ਸਰਕਾਰ ਨੇ 1690 ਸਹਾਇਕ ਲਾਈਨਮੈਨ ਦੇ ਅਹੁਦੇ ਲਈ ਭਰਤੀ ਲਈ ਜਨਤਕ ਨੋਟਿਸ ਜਾਰੀ ਕੀਤਾ ਹੈ।

ਨੋਟਿਸ ਵਿਚ ਦੱਸਿਆ ਗਿਆ ਹੈ ਕਿ ਨੌਕਰੀਆਂ ਲਈ ਯੋਗਤਾ ਸਣੇ ਹੋਰ ਜਾਣਕਾਰੀ 30 ਅਪਰੈਲ 2022 ਨੂੰ ਵਿਭਾਗ ਦੀ ਵੈਬਸਾਇਟ https://pspcl.in/Recruitment ਉਤੇ ਪਾ ਦਿੱਤੀ ਜਾਵੇਗੀ।