Punjab
ਵੱਡੀ ਵਾਰਦਾਤ : ਇੱਕ ਵਾਰ ਫਿਰ ਚਲਈਆਂ ਗੋਲੀਆਂ, ਇੱਕ ਦੀ ਮੌਤ

ਜਲੰਧਰ : ਜਲੰਧਰ ਦੇ ਪ੍ਰਤਾਪਪੁਰਾ ‘ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 33 ਸਾਲਾ ਰਾਜ ਕੁਮਾਰ ਵਜੋਂ ਹੋਈ ਹੈ। ਆਸਪਾਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਅਜੇ ਵਿਆਹ ਨਹੀਂ ਹੋਇਆ ਸੀ।
ਇਲਾਕੇ ਦੇ ਲੋਕਾਂ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਕਿ ਇੱਥੇ ਇੱਕ ਲਾਸ਼ ਤਲਾਅ ਵਿੱਚ ਪਈ ਮਿਲੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲਾਸ਼ ਨੂੰ ਸਿਰ ਦੇ ਪਿਛਲੇ ਹਿੱਸੇ ਵਿੱਚ ਗੋਲੀ ਮਾਰੀ ਗਈ ਸੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਤਰਫੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।