Connect with us

Punjab

ਪੰਜਾਬ ‘ਚ ਵੱਡੀ ਕਾਰਵਾਈ: ਜੱਗੂ ਭਗਵਾਨਪੁਰੀਆ ਨਾਲ ਜੁੜੇ 2371 ਠਿਕਾਣਿਆਂ ‘ਤੇ ਪੁਲਿਸ ਨੇ ਛਾਪੇਮਾਰੀ

Published

on

ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਨੈਟਵਰਕ ਨੂੰ ਤੋੜਨ ਲਈ ਦੋ ਮਹੀਨਿਆਂ ਵਿੱਚ ਚੌਥੀ ਵਾਰ ਵਿਸ਼ੇਸ਼ ਮੁਹਿੰਮ ਚਲਾਈ। ਇਸ ਦੌਰਾਨ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਜੁੜੇ ਲੋਕਾਂ ਦੇ 2371 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਮੁਹਿੰਮ ਵਿੱਚ 2683 ਪੁਲਿਸ ਮੁਲਾਜ਼ਮਾਂ ਦੀਆਂ 409 ਟੀਮਾਂ ਨੇ ਭਾਗ ਲਿਆ।

ਪੁਲਿਸ ਨੇ ਕੁਝ ਦਸਤਾਵੇਜ਼ਾਂ ਅਤੇ ਇਲੈਕਟ੍ਰਾਨਿਕ ਉਪਕਰਨਾਂ ਤੋਂ ਵੀ ਡਾਟਾ ਇਕੱਠਾ ਕੀਤਾ ਹੈ, ਜਦਕਿ ਕੁਝ ਲੋਕਾਂ ਨੂੰ ਰਾਊਂਡਅਪ ਕੀਤਾ ਗਿਆ ਹੈ। ਜ਼ਬਤ ਕੀਤੇ ਸਾਮਾਨ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਮੁਆਫ਼ ਨਹੀਂ ਕੀਤਾ ਜਾਵੇਗਾ।

ਬਠਿੰਡਾ ‘ਚ ਵੱਖ-ਵੱਖ ਗਰੋਹਾਂ ਨਾਲ ਸਬੰਧਤ 70 ਥਾਵਾਂ ‘ਤੇ ਛਾਪੇਮਾਰੀ
ਐਸਐਸਪੀ ਜੇ ਏਲੇਨਚੇਜੀਅਨ ਖੁਦ ਬਠਿੰਡਾ ਵਿੱਚ ਸਰਚ ਆਪਰੇਸ਼ਨ ਦੀ ਅਗਵਾਈ ਕਰ ਰਹੇ ਸਨ। ਜ਼ਿਲ੍ਹੇ ਦੇ ਸਾਰੇ ਵੱਡੇ ਅਧਿਕਾਰੀ ਅਤੇ ਸਬੰਧਤ ਥਾਣਿਆਂ ਦੀ ਪੁਲੀਸ ਇਸ ਮੁਹਿੰਮ ਵਿੱਚ ਸ਼ਾਮਲ ਹੋਈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਪੁਲੀਸ ਨੇ ਜ਼ਿਲ੍ਹੇ ਭਰ ਵਿੱਚ ਕਈ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ। ਇਹ ਮੁਹਿੰਮ ਗੈਂਗਸਟਰ ਬੰਬੀਹਾ, ਜੱਗੂ ਭਗਵਾਨਪੁਰੀਆ, ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹਰ ਵੱਡੇ-ਛੋਟੇ ਵਿਅਕਤੀ ਦੇ ਘਰ ਜਾ ਕੇ ਚਲਾਈ ਗਈ। ਇਸ ਦੌਰਾਨ ਗਰੋਹ ਨਾਲ ਜੁੜੇ ਲੋਕਾਂ ਦੀ ਚੈਕਿੰਗ ਕੀਤੀ ਗਈ, ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਗਈ। ਐਸਐਸਪੀ ਨੇ ਖੁਦ ਕੁਝ ਲੋਕਾਂ ਦੇ ਘਰ ਜਾ ਕੇ ਚੈਕਿੰਗ ਕੀਤੀ। ਅੱਜ ਸਵੇਰ ਤੋਂ ਹੀ 70 ਦੇ ਕਰੀਬ ਟੀਮਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ‘ਚ ਥਾਂ-ਥਾਂ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।