Connect with us

Uncategorized

ਦੁਲਹਨ ਵਾਂਗ ਸਜੀ ਮਲਾਇਕਾ ਅਰੋੜਾ, ਖੂਬਸੂਰਤੀ ਦਾ ਬਿਖੇਰਿਆ ਜਲਵਾ

Published

on

30 ਅਕਤੂਬਰ 2023: ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਇੰਟਰਨੈੱਟ ਦਾ ਤਾਪਮਾਨ ਵਧਾਉਂਦੀ ਰਹਿੰਦੀ ਹੈ। ਇੱਕ ਵਾਰ ਫਿਰ ਉਸ ਨੇ ਸੋਸ਼ਲ ਮੀਡੀਆ ‘ਤੇ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਿਆ ਹੈ।

ਮਲਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜੋ ਅੱਗ ਵਾਂਗ ਵਾਇਰਲ ਹੋ ਰਹੀ ਹੈ, ਜਿਸ ‘ਚ ਮਲਾਇਕਾ ਮਰਾਠੀ ਲੁੱਕ ‘ਚ ਨਜ਼ਰ ਆ ਰਹੀ ਹੈ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ‘ਪਰੰਪਰਾਗਤ ਤੋਂ ਵੱਧ ਖੂਬਸੂਰਤ।’

ਵੀਡੀਓ ‘ਚ ਮਲਾਇਕਾ ਖੁਦ ਦਾ ਸ਼ਿੰਗਾਰ ਕਰਦੀ ਨਜ਼ਰ ਆ ਰਹੀ ਹੈ, ਉਹ ਆਪਣੇ ਵਾਲਾਂ ‘ਚ ਗਜਰੇ ਲਗਾ ਰਹੀ ਹੈ ਤੇ ਮੱਥੇ ਤੇ ਬਿੰਦੀ ਲਗਾ ਰਹੀ ਹੈ । ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਪੋਸਟ ‘ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਅਦਾਕਾਰਾ ਦੇ ਇਸ ਲੁੱਕ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ।
ਇੱਕ ਪ੍ਰਸ਼ੰਸਕ ਨੇ ਲਿਖਿਆ ਹੈ ਕਿ ‘ਤੁਸੀਂ ਬਹੁਤ ਖੂਬਸੂਰਤ ਲੱਗ ਰਹੇ ਹੋ।’ ਇੱਕ ਪ੍ਰਸ਼ੰਸਕ ਨੇ ਲਿਖਿਆ ਕਿ ‘ਮਲਾਇਕਾ ਇੰਡੀਅਨ ਲੁੱਕ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।’