Connect with us

International

ਅਫਗਾਨਿਸਤਾਨ ‘ਚ ਤਾਲਿਬਾਨੀ ਕਬਜ਼ੇ ਤੋਂ ਬਾਅਦ ਮਲਾਲਾ ਨੇ ਦਿੱਤੀ ਪ੍ਰਤੀਕਿਰਿਆ

Published

on

malala1

ਤਾਲਿਬਾਨ ਨੇ ਅਫਗਾਨਿਸਤਾਨ ‘ਤੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਇਸ ਤੋਂ ਬਾਅਦ ਰਾਸ਼ਟਰਪਤੀ ਅਸ਼ਰਫ ਗਨੀ ਦੇਸ਼ ਛੱਡ ਕੇ ਭੱਜ ਗਏ ਹਨ। ਤਾਲਿਬਾਨ ਨੇ ਰਾਸ਼ਟਰੀ ਰਾਜਧਾਨੀ ਕਾਬੁਲ ਉੱਤੇ ਵੀ ਕਬਜ਼ਾ ਕਰ ਲਿਆ ਹੈ। ਇਸ ਤੋਂ ਬਾਅਦ ਸਮਾਜ ਸੇਵੀ ਅਤੇ ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ (Malala Yousafzai) ਨੇ ਇਸ ‘ਤੇ ਆਪਣੀ ਚਿੰਤਾ ਜ਼ਾਹਰ ਕੀਤੀ ਹੈ। ਮਲਾਲਾ ਨੇ ਇੱਕ ਟਵੀਟ ਵਿੱਚ ਅੋਰਤਾਂ ਅਤੇ ਘੱਟ ਗਿਣਤੀਆਂ ਬਾਰੇ ਆਪਣੀ ਚਿੰਤਾ ਪ੍ਰਗਟ ਕੀਤੀ ਹੈ।

ਮਲਾਲਾ ਯੂਸਫਜ਼ਈ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਜਿਸ ਤਰੀਕੇ ਨਾਲ ਆਪਣਾ ਕਬਜ਼ਾ ਲੈ ਰਹੀ ਹੈ, ਉਹ ਦੇਖ ਕੇ ਉਹ ਹੈਰਾਨ ਅਤੇ ਪਰੇਸ਼ਾਨ ਹੈ। ਮਲਾਲਾ ਨੇ ਕਿਹਾ ਕਿ ਉਹ ਅੋਰਤਾਂ ਅਤੇ ਘੱਟ ਗਿਣਤੀਆਂ ਬਾਰੇ ਡੂੰਘੀ ਚਿੰਤਤ ਹੈ। ਮਲਾਲਾ ਨੇ ਛੋਟੇ ਅਤੇ ਵੱਡੇ ਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ਵਿੱਚ ਤੁਰੰਤ ਜੰਗਬੰਦੀ ਕਰਨ ਅਤੇ ਆਮ ਲੋਕਾਂ ਅਤੇ ਸ਼ਰਨਾਰਥੀਆਂ ਨੂੰ ਸੁਰੱਖਿਅਤ ਬਾਹਰ ਕੱਢਣ।

ਅਫਗਾਨਿਸਤਾਨ ਵਿੱਚ ਜੋ ਵੀ ਹੋ ਰਿਹਾ ਹੈ, ਉਸ ਨੇ ਪੂਰੇ ਵਿਸ਼ਵ ਭਾਈਚਾਰੇ ਦੀ ਚਿੰਤਾ ਵਧਾ ਦਿੱਤੀ ਹੈ। ਤਾਲਿਬਾਨ ਲੜਾਕਿਆਂ ਨੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਭਵਨ ‘ਤੇ ਕਬਜ਼ਾ ਕਰ ਲਿਆ ਹੈ। ਕਾਬੁਲ ਦੇ ਰਾਸ਼ਟਰਪਤੀ ਭਵਨ ਦੇ ਅੰਦਰ ਤਾਲਿਬਾਨ ਲੜਾਕਿਆਂ ਦਾ ਇੱਕ ਵੱਡਾ ਸਮੂਹ ਦਿਖਾਈ ਦਿੱਤਾ। ਤਾਲਿਬਾਨ ਨੇ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਦੇਸ਼ ਦਾ ਨਾਂ’ ਇਸਲਾਮਿਕ ਅਮੀਰਾਤ ‘ਰੱਖਣ ਦੀ ਗੱਲ ਕੀਤੀ ਹੈ।