Punjab
ਚੋਣਾਂ ਜਿੱਤਣ ਤੋਂ ਬਾਅਦ ਮਲਵਿੰਦਰ ਸਿੰਘ ਕੰਗ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ANANDPUR SAHIB : ‘ਆਪ’ ਦੇ ਮਲਵਿੰਦਰ ਸਿੰਘ ਕੰਗ ਨੇ 3,12,241 ਵੋਟਾਂ ਨਾਲ ਸ਼੍ਰੀ ਆਨੰਦਪੁਰ ਸਾਹਿਬ ਤੋਂ ਜਿੱਤ ਹਾਸਲ ਕੀਤੀ ਅਤੇ 10,827 ਵੋਟਾਂ ਦੇ ਫ਼ਰਕ ਨਾਲ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ ਹਰਾਇਆ।
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਜਿੱਤ ਤੋਂ ਬਾਅਦ ਮਲਵਿੰਦਰ ਸਿੰਘ ਕੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ | ਉਥੇ ਉਨ੍ਹਾਂ ਨੇ ਪਰਮਾਤਮਾ ਦਾ ਧੰਨਵਾਦ ਕੀਤਾ ਅਤੇ ਗੁਰੂ ਮਹਾਰਾਜ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਪਰਿਵਾਰਕ ਮੈਂਬਰਾਂ ਤੇ ਵੋਟਰਾਂ ਦਾ ਧੰਨਵਾਦ ਕੀਤਾਅਤੇ ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹੇ |
ਬੀਤੇ ਦਿਨੀ ਆਇਆ ਸੀ ਚੋਣ ਨਤੀਜਾ
1 ਜੂਨ ਨੂੰ ਪੰਜਾਬ ਵਿਚ ਹੋਈਆਂ ਲੋਕ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਯਾਨੀ 4 ਮਈ ਨੂੰ ਐਲਾਨੇ ਗਏ। 13 ਲੋਕ ਸਭਾ ਸੀਟਾਂ ‘ਤੇ ਪੰਜਾਬ ਦੀਆਂ ਸਾਰੀਆਂ ਵੱਡੀਆਂ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਬਸਪਾ ਵਲੋਂ ਵੱਡੇ ਵੱਡੇ ਚਿਹਰੇ ਚੋਣ ਮੈਦਾਨ ਵਿਚ ਉਤਾਰੇ ਸੀ। ਇਸ ਤੋਂ ਇਲਾਵਾ ਕਈ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿਚ ਆਏ। ਨਤੀਜਿਆਂ ਦੀ ਗੱਲ ਕਰੀਏ ਤਾਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਚੋਂ 7 ਕਾਂਗਰਸ ਦੀ ਝੋਲੀ ਪਈਆਂ। ਆਪ ਦੇ ਹਿੱਸੇ 3 ਅਤੇ ਅਕਾਲੀ ਦਲ ਦੇ 1 ਉਮੀਦਵਾਰ ਨੇ ਜਿੱਤ ਹਾਸਲ ਕੀਤੀ। ਇਸ ਤੋਂ ਇਲਾਵਾ 2 ਅਜ਼ਾਦ ਉਮੀਦਵਾਰਾਂ ਨੇ ਵੱਡੀ ਲੀਡ ਹਾਸਿਲ ਕਰ ਕੇ ਨਵਾਂ ਰਿਕਾਰਡ ਬਣਾਇਆ ਹੈ। ਹੁਣ ਤੁਹਾਨੂੰ ਦੱਸਦੇ ਹਾਂ ਕਿ ਕਿਹੜੀ ਸੀਟ ਤੋਂ ਕਿਹੜੇ ਉਮੀਦਵਾਰ ਨੂੰ ਲੋਕਾਂ ਦਾ ਫ਼ਤਵਾਂ ਮਿਲਿਆ।