Health
ਮਮਤਾ ਬੈਨਰਜੀ ਦੀ ਸਿਹਤ ‘ਚ ਆਇਆ ਸੁਧਾਰ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ

ਕੋਲਕਾਤਾ 29JUNE 2023: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਸਿਹਤ ‘ਚ ਬੁੱਧਵਾਰ ਨੂੰ ਸੁਧਾਰ ਹੋਇਆ ਹੈ। ਹਾਲਾਂਕਿ ਡਾਕਟਰਾਂ ਨੇ ਉਨ੍ਹਾਂ ਨੂੰ ਦਵਾਈਆਂ ਲੈਣ ਅਤੇ ਕੁਝ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਹ ਜਾਣਕਾਰੀ ਇਕ ਅਧਿਕਾਰੀ ਨੇ ਦਿੱਤੀ।
ਖ਼ਰਾਬ ਮੌਸਮ ਕਾਰਨ ਮਮਤਾ ਦੇ ਹੈਲੀਕਾਪਟਰ ਨੇ ਮੰਗਲਵਾਰ ਦੁਪਹਿਰ ਨੂੰ ਸਿਲੀਗੁੜੀ ਨੇੜੇ ਸੇਵੋਕੇ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ, ਜਿਸ ਕਾਰਨ ਉਨ੍ਹਾਂ ਦੇ ਖੱਬੇ ਗੋਡੇ ਅਤੇ ਸੱਜੇ ਕਮਰ ਦੇ ਜੋੜ ‘ਤੇ ਸੱਟ ਲੱਗ ਗਈ। ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਦੋ ਘੰਟੇ ਫਿਜ਼ੀਓਥੈਰੇਪੀ ਕਰਵਾਈ। ਦੋ ਸੀਨੀਅਰ ਡਾਕਟਰਾਂ ਨੇ ਵੀ ਉਸ ਦੀ ਜਾਂਚ ਕੀਤੀ।