Connect with us

National

ਗਰਲਫ੍ਰੈਂਡ ਦਾ ਅੱਧਾ ਬਰਗਰ ਖਾਣ ‘ਤੇ ਮਾਰੀ ਯਾਰ ਨੂੰ ਗੋਲੀ

Published

on

PAKISTAN : ਕਰਾਚੀ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ| ਪਾਕਿਸਤਾਨ ਦੇ ਕਰਾਚੀ ਵਿੱਚ ਇੱਕ ਸੇਵਾ ਮੁਕਤ ਪੁਲਿਸ ਅਧਿਕਾਰੀ ਦੇ ਪੁੱਤਰ ਨੇ ਆਪਣੀ ਪ੍ਰੇਮਿਕਾ ਲਈ ਇੱਕ ਬਰਗਰ ਆਰਡਰ ਕੀਤਾ ਸੀ, ਜਿਸ ਵਿੱਚੋਂ ਅੱਧਾ ਬਰਗਰ ਖਾਣ ‘ਤੇ ਉਸ ਨੇ ਆਪਣੇ 17 ਸਾਲਾਂ ਦੋਸਤ ਦਾ ਕਤਲ ਕਰ ਦਿੱਤਾ ਹੈ|

ਇਹ ਘਟਨਾ 8 ਫਰਵਰੀ ਨੂੰ ਕਰਾਚੀ ਦੇ ਡਿਫੈਂਸ ਹਾਊਸਿੰਗ ਅਥਾਰਟੀ ਇਲਾਕੇ ‘ਚ ਵਾਪਰੀ ਸੀ ।ਮ੍ਰਿਤਿਕ ਸੈਸ਼ਨ ਜੱਜ ਦਾ ਲੜਕਾ ਸੀ। ਇਸ ਮਾਮਲੇ ਦੀ ਜਾਂਚ ਪੂਰੀ ਕਰ ਲਈ ਗਈ ਹੈ।

ਇਸ ਮਾਮਲੇ ਦੇ ਜਾਂਚ ਅਧਿਕਾਰੀ ਅਨੁਸਾਰ ਸੇਵਾਮੁਕਤ ਪੁਲਿਸ ਸੁਪਰਡੈਂਟ (ਐਸਐਸਪੀ) ਨਜ਼ੀਰ ਅਹਿਮਦ ਮੀਰ ਬਹਾਰ ਦੇ ਪੁੱਤਰ ਦਾਨਿਆਲ ਮੀਰ ਬਹਾਰ ਨੇ ਕਰਾਚੀ ਜ਼ਿਲ੍ਹਾ ਦੱਖਣੀ ਸੈਸ਼ਨ ਜੱਜ ਜਾਵੇਦ ਕੇਰੀਓ ਦੇ ਪੁੱਤਰ ਨੂੰ ਆਪਣੇ ਘਰ ਬੁਲਾਇਆ ਸੀ। ਬਾਅਦ ਵਿੱਚ ਉਸਨੇ ਆਪਣੀ ਪ੍ਰੇਮਿਕਾ ਸ਼ਾਜ਼ੀਆ ਨੂੰ ਵੀ ਘਰ ਬੁਲਾਇਆ।

ਦਾਨਿਆਲ ਨੇ ਆਪਣੀ ਪ੍ਰੇਮਿਕਾ ਅਤੇ ਆਪਣੇ ਲਈ ਦੋ ਅਦਰਕ ਬਰਗਰ ਆਰਡਰ ਕੀਤੇ ਸਨ ਪਰ ਅਲੀ ਨੇ ਅੱਧਾ ਬਰਗਰ ਖਾ ਲਿਆ ਸੀ। ਇਸ ਤੋਂ ਨਾਰਾਜ਼ ਹੋ ਕੇ ਦਾਨਿਆਲ ਨੇ ਆਪਣੇ ਸੁਰੱਖਿਆ ਗਾਰਡ ਦੀ ਅਸਾਲਟ ਰਾਈਫਲ ਲੈ ਲਈ ਅਤੇ ਅਲੀ ‘ਤੇ ਗੋਲੀ ਚਲਾ ਦਿੱਤੀ। ਬਾਅਦ ‘ਚ ਹਸਪਤਾਲ ਲਿਜਾਂਦੇ ਸਮੇਂ ਅਲੀ ਦੀ ਮੌਤ ਹੋ ਗਈ।

ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਦਾਨਿਆਲ ਦਾ ਅਲੀ ਨਾਲ ਝਗੜਾ ਹੋਇਆ ਸੀ ਕਿਉਂਕਿ ਉਸ ਨੇ ਆਪਣੀ ਪ੍ਰੇਮਿਕਾ ਦਾ ਅੱਧਾ ਬਰਗਰ ਬਿਨਾਂ ਪੁੱਛੇ ਹੀ ਖਾ ਲਿਆ ਸੀ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਹ ਫਿਲਹਾਲ ਜੇਲ ‘ਚ ਹੈ|