Connect with us

punjab

ਸਿੱਖ ਫੌਜੀਆਂ ਲਈ ਹੈਲਮਟ ਲਾਜ਼ਮੀ ਕਰਨਾ ਭੜਕਾਊ, ਕਠੋਰ ਤੇ ਅੰਸਵੇਦਨਸ਼ੀਲ ਫੈਸਲਾ : ਸੁਖਬੀਰ ਸਿੰਘ ਬਾਦਲ

Published

on

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਅਪੀਲ ਕੀਤੀ ਹੈ ਕਿ ਉਹ ਭਾਰਤ ਸਰਕਾਰ ਵੱਲੋਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਵਿਚ ਸਿੱਖਾਂ ਵਾਸਤੇ ਹੈਲਮਟ ਲਾਜ਼ਮੀ ਬਣਾਉਣ ਦੇ ਕਦਮ ਨੂੰ ਲਾਗੂ ਹੋਣ ਤੋਂ ਰੋਕਣ ਲਈ ਆਪ ਨਿੱਜੀ ਤੌਰ ’ਤੇ ਮਾਮਲੇ ਵਿਚ ਦਖਲ ਦੇਣ, ਸੁਖਬੀਰ ਸਿੰਘ ਬਾਦਲ ਨੇ ਇਸ ਕਦਮ ਨੂੰ ਭੜਕਾਊ, ਕਠੋਰ ਅਤੇ ਅਸੰਵੇਦਨਸ਼ੀਲ ਕਰਾਰ ਦਿੰਦਿਆਂ ਕਿਹਾ ਕਿ ਇਤਿਹਾਸ ਵਿਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਤੇ ਇਹ ਉੱਕਾ ਹੀ ਬੇਤੁਕਾ ਫੈਸਲਾ ਹੈ ਕਿਉਂਕਿ ਸਿੱਖ ਫੌਜੀ ਹਮੇਸ਼ਾ ਦੇਸ਼ ਦੀ ਰਾਖੀ ਵਾਸਤੇ ਮੋਹਰੀ ਰਹੇ ਹਨ ਅਤੇ ਬੀਤੇ ਸਮੇਂ ਵਿਚ ਉਹਨਾਂ ਨੂੰ ਕਦੇ ਵੀ ਹੈਲਮਟ ਦੀ ਲੋੜ ਮਹਿਸੂਸ ਨਹੀਂ ਹੋਈ।

ਉਹਨਾਂ ਕਿਹਾ ਕਿ ਅਖ਼ਬਾਰੀ ਰਿਪੋਰਟਾਂ ਮੁਤਾਬਕ ਵੱਖ-ਵੱਖ ਸਰੋਤਾਂ ਤੋਂ ਮਿਲ ਰਹੀਆਂ ਖਬਰਾਂ ਜੇਕਰ ਸਹੀ ਹਨ ਤਾਂ ਅਸੀਂ ਹੈਰਾਨ ਹਾਂ ਕਿ ਸਰਕਾਰ ਸਿੱਖ ਸਿਧਾਂਤਾਂ ਤੇ ਰਹਿਤ ਮਰਿਆਦਾ ਪ੍ਰਤੀ ਇੰਨੀ ਬੇਪਰਵਾਹ ਤੇ ਅਸੰਵੇਦਨਸ਼ੀਲ ਕਿਵੇਂ ਹੋ ਸਕਦੀ ਹੈ ਕਿਉਂਕਿ ਇਹ ਭਾਵਨਾਵਾਂ ਨਾਲ ਜੁੜਿਆ ਗੰਭੀਰ ਧਾਰਮਿਕ ਮਾਮਲਾ ਹੈ। ਉਹਨਾਂ ਕਿਹਾ ਕਿ ਸਿੱਖ ਮਰਿਆਦਾ ਨਾਲ ਜੁੜੇ ਮਾਮਲੇ ਵਿਚ ਕਿਸੇ ਨੂੰ ਵੀ ਦਖਲ ਦੇਣ ਦਾ ਹੱਕ ਨਹੀਂ ਹੈ। ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਦਾ ਧਿਆਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰਗਟਾਈ ਗੰਭੀਰ ਚਿੰਤਾ ਵੱਲ ਦੁਆਇਆ ਅਤੇ ਦੱਸਿਆ ਕਿ ਰੱਖਿਆ ਮੰਤਰਾਲੇ ਦੇ ਇਸ ਕਦਮ ਤੋਂ ਉਹ ਕਿੰਨੇ ਚਿੰਤਤ ਹਨ।