Connect with us

Punjab

ਮੰਡੀ ਗੋਬਿੰਦਗੜ੍ਹ: ਹਾਦਸੇ ‘ਚ 6 ਮਜ਼ਦੂਰਾਂ ਦੀ ਜਾਨ ‘ਤੇ ਬਣੀ

Published

on

20 ਮਾਰਚ 2024: ਮੰਡੀ ਗੋਬਿੰਦਗੜ੍ਹ ਵਿਖੇ ਇੱਕ ਭੱਠੀ ਵਿੱਚ ਵਾਪਰੇ ਹਾਦਸੇ ਵਿੱਚ ਛੇ ਮਜ਼ਦੂਰ ਗੰਭੀਰ ਰੂਪ ਵਿੱਚ ਝੁਲਸ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਲਿਆਂਦਾ ਗਿਆ। ਦੋ ਮਜ਼ਦੂਰਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਅਤੇ ਦੋ ਮਜ਼ਦੂਰਾਂ ਦਾ ਸਥਾਨਕ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਕੀਤਾ ਗਿਆ।

ਪਿਘਲਾ ਹੋਇਆ ਲੋਹਾ ਮਜ਼ਦੂਰਾਂ ‘ਤੇ ਡਿੱਗਿਆ

ਹਾਦਸੇ ਵਿੱਚ ਝੁਲਸ ਗਏ ਬੰਕਾ ਯਾਦਵ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਭੱਠੀ ਵਿੱਚ ਲੋਹਾ ਪਿਘਲਾਉਣ ਦਾ ਕੰਮ ਚੱਲ ਰਿਹਾ ਸੀ। ਅਚਾਨਕ ਉਪਰੋਂ ਇੱਕ ਮਸ਼ੀਨ ਦੀ ਚੇਨ ਟੁੱਟ ਕੇ ਭੱਠੀ ਵਿੱਚ ਜਾ ਡਿੱਗੀ। ਇਸ ਦੌਰਾਨ ਪਿਘਲਾ ਹੋਇਆ ਲੋਹਾ ਮਜ਼ਦੂਰਾਂ ‘ਤੇ ਡਿੱਗ ਗਿਆ, ਜਿਸ ਕਾਰਨ 6 ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਏ। ਯਾਦਵ ਨੇ ਦੱਸਿਆ ਕਿ ਮਸ਼ੀਨ ਰਾਹੀਂ ਸਕਰੈਪ ਨੂੰ ਭੱਠੀ ਵਿੱਚ ਪਾਇਆ ਜਾਂਦਾ ਹੈ। ਜਿਸ ਤੋਂ ਬਾਅਦ ਸਕਰੈਪ ਨੂੰ ਭੱਠੀ ਵਿੱਚ ਗਰਮ ਕੀਤਾ ਜਾਂਦਾ ਹੈ। ਮਸ਼ੀਨ ਦੀ ਚੇਨ ਭਾਰੀ ਹੈ। ਜਿਵੇਂ ਹੀ ਚੇਨ ਟੁੱਟ ਕੇ ਭੱਠੀ ਵਿੱਚ ਡਿੱਗੀ, ਗਰਮ ਲੋਹਾ ਭੱਠੀ ਤੋਂ ਕਾਫੀ ਦੂਰ ਤੱਕ ਡਿੱਗ ਗਿਆ। ਜਦੋਂ ਇਹ ਗਰਮ ਲੋਹਾ ਮਜ਼ਦੂਰਾਂ ‘ਤੇ ਡਿੱਗਿਆ ਤਾਂ ਉਹ ਸੜ ਗਏ।

ਦੋ ਮਜ਼ਦੂਰਾਂ ਨੂੰ ਲੁਧਿਆਣਾ ਕੀਤਾ ਗਿਆ ਰੈਫ਼ਰ

ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਦੇ ਐਸਐਮਓ ਡਾ: ਜੈਦੀਪ ਸਿੰਘ ਚਾਹਲ ਨੇ ਦੱਸਿਆ ਕਿ ਉਨ੍ਹਾਂ ਦੇ ਹਸਪਤਾਲ ਵਿੱਚ 5 ਮਜ਼ਦੂਰਾਂ ਨੂੰ ਇਲਾਜ ਲਈ ਲਿਆਂਦਾ ਗਿਆ ਸੀ। ਜਿਨ੍ਹਾਂ ਵਿੱਚੋਂ ਉਮੇਸ਼ ਕੁਮਾਰ ਅਤੇ ਰਵਿੰਦਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਮੇਸ਼ 50 ਫੀਸਦੀ ਤੋਂ ਵੱਧ ਝੁਲਸ ਗਿਆ ਸੀ। ਰਵਿੰਦਰ 70 ਫੀਸਦੀ ਤੋਂ ਵੱਧ ਝੁਲਸ ਗਿਆ ਸੀ। ਦੋਵਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਬਾਂਕਾ ਯਾਦਵ ਅਤੇ ਭੋਲਾ ਸਿੰਘ ਦਾ ਮੰਡੀ ਗੋਬਿੰਦਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ। ਅਵਧੇਸ਼ ਕੁਮਾਰ ਅਤੇ ਰਾਜਾ ਕੁਮਾਰ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ।

ਭੱਠੀ ਮਾਲਕ ਤੇ ਕੀਤੀ ਜਾਵੇਗੀ ਬਣਦੀ ਕਾਰਵਾਈ

ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੰਡੀ ਗੋਬਿੰਦਗੜ੍ਹ ਦੇ ਐਸਐਚਓ ਮਲਕੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਹ ਮਜ਼ਦੂਰਾਂ ਦਾ ਹਾਲ-ਚਾਲ ਜਾਣਨ ਲਈ ਸਿਵਲ ਹਸਪਤਾਲ ਪੁੱਜੇ।ਫਰਨੇਸ ਯੂਨਿਟ ਵਿੱਚ ਜਾ ਕੇ ਮੌਕਾ ਦੇਖਿਆ। ਇਸ ਵਿੱਚ ਸੜੇ ਹੋਏ ਮਜ਼ਦੂਰਾਂ ਦੇ ਬਿਆਨ ਦਰਜ ਕੀਤੇ ਜਾਣਗੇ। ਜੇਕਰ ਭੱਠੀ ਮਾਲਕ ਦੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।