National
ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਮਨੀਪੁਰ ਤੇ ਜਾਪਾਨ
15 ਮਾਰਚ 2024: ਜਾਪਾਨ ‘ਚ ਬੀਤੇ ਦਿਨ ਯਾਨੀ ਕਿ ਵੀਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6 ਮਾਪੀ ਗਈ। ਇਹ ਜਾਣਕਾਰੀ ਨਿਊਜ਼ ਏਜੰਸੀ ਏਐਨਆਈ ਨੇ ਦਿੱਤੀ। ਹਾਲਾਂਕਿ ਭੂਚਾਲ ਕਾਰਨ ਕਿੰਨੇ ਲੋਕਾਂ ਦੀ ਮੌਤ ਹੋਈ ਹੈ।
ਏਐਨਆਈ ਨੇ ਭੂਚਾਲ ਵਿਗਿਆਨ ਕੇਂਦਰ ਦੇ ਹਵਾਲੇ ਨਾਲ ਕਿਹਾ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.0 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਟੋਕੀਓ ‘ਚ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਮਨੀਪੁਰ ‘ਚ ਵੀ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.9 ਮਾਪੀ ਗਈ। ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਸਵੇਰੇ 6.56 ਵਜੇ ਮਨੀਪੁਰ ਦੇ ਉਖਰੁਲ ਵਿਚ ਆਇਆ। ਇਸ ਦਾ ਕੇਂਦਰ ਜ਼ਮੀਨ ਤੋਂ 90 ਕਿਲੋਮੀਟਰ ਡੂੰਘਾ ਸੀ। ਇਸ ਦੌਰਾਨ ਡਰੇ ਲੋਕ ਘਰਾਂ ਤੋਂ ਬਾਹਰ ਆ ਗਏ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।