Connect with us

National

ਤਿੰਨ ਸ਼ਰਤਾਂ ‘ਤੇ ਮਨੀਸ਼ ਸਿਸੋਦੀਆਂ ਨੂੰ ਮਿਲੀ ਜ਼ਮਾਨਤ

Published

on

MANISH SISODIAN : ਮਨੀਸ਼ ਸਿਸੋਦੀਆਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ 9 ਅਗਸਤ ਨੂੰ ਜ਼ਮਾਨਤ ਮਿਲ ਗਈ ਹੈ | ਇਹ ਜ਼ਮਾਨਤ 17 ਮਹੀਨਿਆਂ ਬਾਅਦ ਮਿਲੀ ਹੈ । ਮਨੀਸ਼ ਸਿਸੋਦੀਆਂ ਦੀ ਗ੍ਰਿਫ਼ਤਾਰੀ ਦਿੱਲੀ ਕਥਿਤ ਸ਼ਰਾਬ ਘੁਟਾਲੇ ਮਾਮਲੇ ‘ਚ ਹੋਈ ਸੀ, ਜੋ 17 ਮਹੀਨਿਆਂ ਤੋਂ ਜੇਲ੍ਹ ‘ਚ ਸਨ।

ਦਿੱਲੀ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਜਿਸ ਸਮੇਂ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦਿੱਤੀ, ਉਸ ਸਮੇਂ ਈਡੀ ਦੇ ਵਕੀਲ ਨੇ ਮੰਗ ਕੀਤੀ ਕਿ ਸਾਬਕਾ ਮੰਤਰੀ ਨੂੰ ਦਿੱਲੀ ਸਕੱਤਰੇਤ ਜਾਣ ਤੋਂ ਰੋਕਣ ਦੀ ਸ਼ਰਤ ਦੇ ਆਧਾਰ ‘ਤੇ ਵੀ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ। ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ।

ਮਨੀ ਲਾਂਡਰਿੰਗ ਦੇ ਦੋਸ਼ ‘ਚ 17 ਮਹੀਨਿਆਂ ਤੋਂ ਜੇਲ ‘ਚ ਬੰਦ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸਿਸੋਦੀਆ ਦੀ ਜ਼ਮਾਨਤ ‘ਤੇ ਦਲੀਲਾਂ ਸੁਣਨ ਤੋਂ ਬਾਅਦ 6 ਅਗਸਤ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਮਨੀਸ਼ ਸਿਸੋਦੀਆਂ ਨੂੰ ਈਡੀ ਅਤੇ ਸੁਪਰੀਮ ਕੋਰਟ ਵੱਲੋਂ ਰਾਹਤ ਮਿਲੀ ਹੈ।

ਤਿੰਨ ਸ਼ਰਤਾਂ ‘ਤੇ ਮਿਲੀ ਜ਼ਮਾਨਤ

  • ਪਹਿਲੀ 10 ਲੱਖ ਰੁਪਏ ਦਾ ਬਾਂਡ ਭਰਨਾ ਹੋਵੇਗਾ।
  • ਦੂਸਰੀ ਉਨ੍ਹਾਂ ਨੂੰ ਦੋ ਜ਼ਮਾਨਤ ਵੀ ਪੇਸ਼ ਕਰਨੇ ਪੈਣਗੇ।
  • ਤੀਜੀ ਸ਼ਰਤ ਇਹ ਹੈ ਕਿ ਉਹ ਆਪਣਾ ਪਾਸਪੋਰਟ ਸਰੰਡਰ ਕਰੇਗਾ।