National
ਮਨੀਸ਼ ਸਿਸੋਦੀਆ ਅੱਜ ਅਦਾਲਤ ‘ਚ ਹੋਣਗੇ ਪੇਸ਼, ‘ਆਪ’ ਵੱਲੋਂ ਦੇਸ਼ ਭਰ ‘ਚ ਪ੍ਰਦਰਸ਼ਨ
ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਐਤਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੀਬੀਆਈ ਅੱਜ ਅਦਾਲਤ ਵਿੱਚ ਪੇਸ਼ ਕਰੇਗੀ। ਸੀਬੀਆਈ ਨੇ ਐਤਵਾਰ ਨੂੰ ਸਿਸੋਦੀਆ ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਸੀ।
ਸਿਸੋਦੀਆ ਆਮ ਆਦਮੀ ਪਾਰਟੀ ਦੇ ਦੂਜੇ ਮੰਤਰੀ ਹਨ ਜਿਨ੍ਹਾਂ ਨੂੰ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਕਿਸੇ ਕੇਂਦਰੀ ਏਜੰਸੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਈ 2022 ਵਿੱਚ ਗ੍ਰਿਫਤਾਰ ਕੀਤਾ ਸੀ, ਉਹ ਅਜੇ ਵੀ ਜੇਲ੍ਹ ਵਿੱਚ ਹਨ।
ਸਿਸੋਦੀਆ ਇਸ ਸਮੇਂ ਸੀਬੀਆਈ ਦਫ਼ਤਰ ਵਿੱਚ ਹਨ। ਅੱਜ ਦੁਪਹਿਰ 1 ਵਜੇ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੇਸ਼ ਹੋਣ ਤੋਂ ਪਹਿਲਾਂ ਉਸ ਦੀ ਡਾਕਟਰੀ ਜਾਂਚ ਕੀਤੀ ਜਾਵੇਗੀ।
ਆਮ ਆਦਮੀ ਪਾਰਟੀ ਨੇ ਸਿਸੋਦੀਆ ਦੀ ਗ੍ਰਿਫਤਾਰੀ ਖਿਲਾਫ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।