Punjab
ਪਟਿਆਲਾ ਜੇਲ੍ਹ ‘ਚ ਬੰਦ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨਾਲ ਮਨੀਸ਼ ਤਿਵਾੜੀ ਨੇ ਕੀਤੀ ਮੁਲਾਕਾਤ

ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਨ੍ਹੀਂ ਦਿਨੀਂ ਰੋਡ ਰੇਜ ਕੇਸ ਵਿੱਚ ਸਜ਼ਾ ਭੁਗਤ ਰਹੇ ਹਨ। ਉਹ ਪਟਿਆਲਾ ਦੇ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਜਿੱਥੇ ਅੱਜ ਉਨ੍ਹਾਂ ਨੂੰ ਮਿਲਣ ਲਈ ਸੰਸਦ ਮੈਂਬਰ ਮਨੀਸ਼ ਤਿਵਾੜੀ ਪਹੁੰਚੇ। ਸਵੇਰੇ ਕਰੀਬ 11 ਵਜੇ ਉਹ ਸਿੱਧੂ ਨੂੰ ਮਿਲਣ ਪਹੁੰਚੇ।
ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਇੱਕ ਟਵੀਟ ਵੀ ਕੀਤਾ। ਜਿਸ ਵਿੱਚ ਉਨ੍ਹਾਂ ਲਿਖਿਆ, ਨਵਜੋਤ ਸਿੰਘ ਸਿੱਧੂ ਨਾਲ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਘੰਟਾ ਬਿਤਾਇਆ। ਉਨ੍ਹਾਂ ਦੇ ਪਿਤਾ ਸਵਰਗਵਾਸੀ ਸ.ਭਗਵੰਤ ਸਿੰਘ ਸਿੱਧੂ ਅਤੇ ਮੇਰੇ ਪਿਤਾ ਸਵਰਗੀ ਡਾ.ਵੀ.ਐਨ.ਤਿਵਾੜੀ ਗੂੜ੍ਹੇ ਮਿੱਤਰ ਸਨ। ਨਵਜੋਤ ਜੀ ਅਤੇ ਮੈਂ ਸੰਸਦ ਵਿੱਚ ਇਕੱਠੇ ਕੰਮ ਕੀਤਾ। ਪੁਰਾਣੇ ਸਮਿਆਂ ਦੀ ਯਾਦ ਤਾਜ਼ਾ ਹੋ ਗਈ।