Punjab
ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਲੱਗਿਆ ਵੱਡਾ ਝਟਕਾ,ਪੰਜਾਬ ਸਰਕਾਰ ਦੇ ਫੈਸਲੇ ਖਿਲਾਫ ਪਟੀਸ਼ਨ ਕੀਤੀ ਖਾਰਜ
ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਹੁਣ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਦੇ ਫੈਸਲੇ ਖਿਲਾਫ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ 10 ਮਾਰਚ ਨੂੰ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦਾ ਹੁਕਮ ਜਾਰੀ ਕੀਤਾ ਸੀ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇਸ ਅਹੁਦੇ ’ਤੇ ਦਿੱਤੀ ਗਈ ਤਰੱਕੀ ਨੂੰ ਰੱਦ ਕਰ ਦਿੱਤਾ ਗਿਆ ਸੀ। ਮਨੀਸ਼ਾ ਗੁਲਾਟੀ ਨੇ ਸਰਕਾਰ ਦੇ ਇਸ ਹੁਕਮ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਨ੍ਹਾਂ ਨੂੰ ਬਿਨਾਂ ਕੋਈ ਕਾਰਨ ਦੱਸੇ ਅਹੁਦੇ ਤੋਂ ਹਟਾ ਦਿੱਤਾ ਗਿਆ, ਜੋ ਜਾਇਜ਼ ਨਹੀਂ ਹੈ।
ਮਨੀਸ਼ਾ ਗੁਲਾਟੀ ਨੇ ਕਿਹਾ ਕਿ ਉਨ੍ਹਾਂ ਦਾ ਕਾਰਜਕਾਲ ਮਾਰਚ 2024 ਤੱਕ ਹੈ, ਜੇਕਰ ਉਨ੍ਹਾਂ ਨੂੰ ਇਸ ਤੋਂ ਪਹਿਲਾਂ ਹਟਾਇਆ ਜਾਂਦਾ ਹੈ ਤਾਂ ਸਰਕਾਰ ਨੂੰ ਕਾਰਨ ਦੇਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਨੂੰ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਉਸ ਸਮੇਂ ਮਨੀਸ਼ਾ ਗੁਲਾਟੀ ਹਾਈ ਕੋਰਟ ਵੀ ਪਹੁੰਚੀ ਸੀ। ਅਦਾਲਤ ਦਾ ਫੈਸਲਾ ਮਨੀਸ਼ਾ ਗੁਲਾਟੀ ਦੇ ਹੱਕ ਵਿੱਚ ਆਇਆ ਅਤੇ ਉਸ ਨੇ ਮੁੜ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।