Punjab
ਮਨੀਸ਼ਾ ਗੁਲਾਟੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਹਿਣਗੇ ਬਣੇ, 6 ਮਹੀਨੇ ਪਹਿਲਾਂ ਗਿਆ ਹਟਾਇਆ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ।ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਹੁਕਮ ਵਾਪਸ ਲੈਣ ਬਾਰੇ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ।
ਇਸ ਦੇ ਨਾਲ ਹੀ ਹੁਣ ਮਨੀਸ਼ਾ ਗੁਲਾਟੀ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਸੰਭਾਲੇਗੀ। ਜਦੋਂ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਕਾਰਜਕਾਲ 6 ਮਹੀਨੇ ਪਹਿਲਾਂ ਹੀ ਖਤਮ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ। ਸੂਬਾ ਸਰਕਾਰ ਦੇ ਇਸ ਫੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ, ਜਿਸ ‘ਤੇ ਅੱਜ ਸੁਣਵਾਈ ਹੋਈ।