Connect with us

Uncategorized

ਮਨਕੀਰਤ ਔਲਖ ਤੇ ਜੁਗਨੂੰ ਨੂੰ ਜਾ.ਨੋਂ ਮਾਰਨ ਦੀ ਧ.ਮ.ਕੀ

Published

on

ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਜੁਗਨੂੰ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਨਾਲ ਜੁੜੀ ਇਕ ਕਥਿਤ ਆਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਵਾਇਰਲ ਹੋ ਰਹੀ ਇਸ ਆਡੀਓ ਵਿੱਚ ਕੁਝ ਵਿਅਕਤੀ ਧਮਕੀ ਭਰੀਆਂ ਗੱਲਾਂ ਕਰਦੇ ਸੁਣਾਈ ਦੇ ਰਹੇ ਹਨ। ਹਾਲਾਂਕਿ ਇਸ ਆਡੀਓ ਦੀ ਅਜੇ ਤੱਕ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ, ਪਰ ਸੋਸ਼ਲ ਮੀਡੀਆ ‘ਤੇ ਇਸ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।

ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਵਿਚ ਵੀ ਚਿੰਤਾ ਦਾ ਮਾਹੌਲ ਬਣ ਗਿਆ ਹੈ। ਦੂਜੇ ਪਾਸੇ, ਪੁਲਿਸ ਅਤੇ ਸੰਬੰਧਿਤ ਏਜੰਸੀਆਂ ਵੱਲੋਂ ਵੀ ਮਾਮਲੇ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਜੇ ਆਡੀਓ ਦੀ ਸੱਚਾਈ ਸਾਹਮਣੇ ਆਉਂਦੀ ਹੈ ਤਾਂ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

ਪੰਜਾਬੀ ਗਾਇਕ ਮਨਕੀਰਤ ਔਲਖ ਤੇ ਜੁਗਨੂੰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਨਾਮੀ ਬਦਮਾਸ਼ ਨੇ ਇੱਕ ਆਡੀਓ ਰਾਹੀਂ ਇਹ ਧਮਕੀ ਦਿੱਤੀ ਹੈ। ਇਹ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਕਿਹਾ ਹੈ- “ਧਿਆਨ ਰੱਖਿਓ ਦੋਨੋਂ..ਸੋਚਿਓ ਨਾ ਗੰਨਮੈਨ ਲੈ ਕੇ ਬਚ ਜਾਓਗੇ।”