Punjab
ਮਾਨ ਦਾ ਪੁਲਿਸ ਮੁਲਾਜ਼ਮਾਂ ਲਈ ਵੱਡਾ ਫੈਸਲਾ, 26 ਸਾਲਾਂ ਬਾਅਦ ਮੁੜ ਲਾਗੂ ਕੀਤੀ ਪਾਲਿਸੀ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਸ਼ਾਮ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਮੁਲਾਜ਼ਮਾਂ ਦੀ 1996 ਦੀ ਪੁਲਿਸ ਨੂੰ ਮੁੜ ਲਾਗੂ ਕਰ ਦਿੱਤਾ ਹੈ। ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਹੋਈ ਹੈ, ਜਿਸ ਵਿੱਚ ਕਿਹਾ ਹੈ ਕਿ ਨਵੀਂਆਂ ਭਰਤੀਆਂ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਕੋਟਾ ਮਿਲੇਗਾ। ਮਾਨ ਸਰਕਾਰ ਨੇ 1996 ਦੀ ਪਾਲਿਸੀ ਨੂੰ ਮੁੜ ਲਾਗੂ ਕਰ ਦਿੱਤਾ ਹੈ, ਇਸ ਨਾਲ ਹੁਣ ਪੰਜਾਬ ਪੁਲਿਸ ਦੀਆਂ ਨਵੀਆਂ ਭਰਤੀਆਂ ਵਿੱਚ ਪੰਜਾਬ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਕੋਟਾ ਮਿਲੇਗਾ। ਪਹਿਲਾਂ 1996 ਤੋਂ ਪਹਿਲਾਂ ਇਹ ਪਾਲਿਸੀ ਲਾਗੂ ਸੀ ਪਰ 1996 ਤੋਂ ਬਾਅਦ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ ਭਰਤੀਆਂ ਵਿੱਚ ਰਾਖਵਾਂਕਰਨ ਮਿਲਣਾ ਬੰਦ ਹੋ ਗਿਆ ਸੀ