Connect with us

Punjab

ਮਨਪ੍ਰੀਤ ਇਆਲੀ ਨੇ ਛੱਡਿਆ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ‘

Published

on

ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਮਿਲਿਆ ਹੈ। ਮਨਪ੍ਰੀਤ ਸਿੰਘ ਇਆਲੀ ਨੇਅਸਤੀਫਾ ਦੇ ਦਿੱਤਾ ਹੈ ।

ਦੱਸ ਦਈਏ ਕਿ ਮਨਪ੍ਰੀਤ ਸਿੰਘ ਇਆਲੀ ਵੱਲੋਂ ਪਾਰਟੀ ਦੇ ਸਾਰੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਨੂੰ ਛੱਡ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ
ਲਾਈਵ ਹੋ ਕੇ ਜਾਣਕਾਰੀ ਸਾਂਝੀ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਵੱਡਾ ਸਿਆਸੀ ਫੈਸਲਾ ਲੈਂਦੇ ਹੋਏ ਪਾਰਟੀ ਨੂੰ ਛੱਡਣ ਦਾ ਐਲਾਨ ਕਰ ਦਿੱਤਾ ਹੈ।

ਮਨਪ੍ਰੀਤ ਇਆਲੀ ਨੇ ਸਾਫ ਸ਼ਬਦਾਂ ਵਿੱਚ ਕਿਹਾ ਕਿ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਿਆਸਤ ਦਾ ਹਿੱਸਾ ਨਹੀਂ ਰਹਿਣਾ ਚਾਹੁੰਦੇ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਰਸਤਾ ਚੁਣਣਗੇ।

ਇਸ ਦੌਰਾਨ ਸਭ ਤੋਂ ਵੱਡੀ ਗੱਲ ਇਹ ਰਹੀ ਕਿ ਇਆਲੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਉਹ ਨਾ ਤਾਂ BJP ਵਿੱਚ ਸ਼ਾਮਲ ਹੋਣਗੇ, ਨਾ ਹੀ AAP ਦਾ ਹਿੱਸਾ ਬਣਣਗੇ, ਅਤੇ ਨਾ ਹੀ ਬਾਦਲ ਪਰਿਵਾਰ ਜਾਂ ਕਾਂਗਰਸ ਨਾਲ ਜਾਣ ਦਾ ਕੋਈ ਇਰਾਦਾ ਰੱਖਦੇ ਹਨ।