Corona Virus
ਮਨਪ੍ਰੀਤ ਬਾਦਲ ਵੱਲੋਂ ਡਾਕਟਰਾਂ ਦਾ ਸਨਮਾਨ ਤੇ ਪੁਲਿਸ ਮੁਲਾਜ਼ਮਾਂ ਦਾ ਧੰਨਵਾਦ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਬਠਿੰਡਾ ਸਿਵਲ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਨਰਸਾਂ ਨੂੰ ਗਾਰਡ ਆਫ ਆਨਰ ਵਜੋਂ ਸਨਮਾਨਿਤ ਕੀਤਾ ਅਤੇ ਪੁਲਿਸ ਦਾ ਵੀ ਮਨਪ੍ਰੀਤ ਬਾਦਲ ਵੱਲੋਂ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ। ਖਜ਼ਾਨਾ ਮੰਤਰੀ ਨੇ ਕੋਰੋਨਾ ਨਾਲ ਜੰਗ ਲੜ ਰਹੇ ਪੁਲਿਸ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰੀ ਸੁਰੱਖਿਆ ਅਤੇ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਨਾਲ ਹੀ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਬਹਾਦੁਰੀ ਲਈ ਸੈਲਿਊਟ ਵੀ ਕੀਤਾ।

ਮਨਪ੍ਰੀਤ ਬਾਦਲ ਨੇ ਕਿਹਾ ਕਿ ਦੇਸ਼ ਦੇ ਡਾਕਟਰ ਕਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਲੜਨ ਲਈ ਇੱਕ ਵੱਡਾ ਯੋਗਦਾਨ ਪਾਉਂਦੇ ਹਨ, ਇਸ ਲਈ ਡਾਕਟਰਾਂ ਤੇ ਸਟਾਫ਼ ਨਰਸਾਂ ਨੂੰ ਪੁਲਿਸ ਵਾਲਿਆਂ ਅਤੇ ਉਹਨਾਂ ਸਾਰੇ ਮਹਿਮਾਨਾਂ ਜਾਂ ਵਰਕਰਾਂ ਲਈ ਗਾਰਡ ਆਫ ਆਨਰ ਵਜੋਂ ਸਨਮਾਨਿਤ ਕੀਤਾ ਗਿਆ ਹੈ ਜੋ ਕਿ ਅੱਜ ਕਲ ਨਿੱਜੀ ਹਸਪਤਾਲਾਂ ਵਿੱਚ ਬੰਦ ਹਨ।
ਇਸ ਦੋਰਾਨ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਹਸਪਤਾਲ ਵਿੱਚ ਦਸਤਾਨੇ, ਮਾਸਕ ਅਤੇ ਕਿੱਟਾਂ ਨਹੀਂ ਹਨ, ਜੇਕਰ ਕੋਈ ਮਰੀਜ਼ ਬਠਿੰਡਾ ਸਿਵਲ ਹਸਪਤਾਲ ਵਿੱਚ ਆਉਂਦਾ ਹੈ ਤਾਂ ਉਸ ਦਾ ਇਲਾਜ ਕਰਨਾ ਬਹੁਤ ਮੁਸ਼ਕਿਲ ਹੈ, ਇਸ ਲਈ ਉਸ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੋਂ ਡਾਕਟਰਦੀ ਸੁਰੱਖਿਆ ਲਈ ਸਭ ਕੁਝ ਦੇਣ ਦੀ ਮੰਗ ਕੀਤੀ ਹੈ।