Punjab
ਬਰਨਾਲਾ ਦੀ 22 ਸਾਲਾ ਲੜਕੀ ਮਨਪ੍ਰੀਤ ਕੌਰ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ…

BARNALA 9AUGUST 2023: ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ ਰਹਿਣ ਵਾਲੀ 22 ਸਾਲਾ ਲੜਕੀ ਮਨਪ੍ਰੀਤ ਕੌਰ ਦੀ ਕੈਨੇਡਾ ‘ਚ ਮੌਤ ਹੋ ਗਈ ਹੈ।ਪਿਛਲੇ ਸਾਲ 22 ਅਗਸਤ ਨੂੰ ਇਹ ਲੜਕੀ ਕੈਨੇਡਾ ਗਈ ਸੀ ਜਿੱਥੇ ਟੋਰਾਂਟੋ ‘ਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ।

ਲੜਕੀ ਦੀ ਮੌਤ ਦੀ ਖਬਰ ਪਿੰਡ ‘ਚ ਪਹੁੰਚਦਿਆਂ ਹੀ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ।

ਇਸ ਮੌਕੇ ਲੜਕੀ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਦੁਪਹਿਰ ਕਰੀਬ 3 ਵਜੇ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਆਇਆ ਅਤੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
