Connect with us

Punjab

ਮਾਨਸਾ ਪੁਲਿਸ ਨੇ 12 ਨਸ਼ਾ ਤਸਕਰ ਕੀਤੇ ਕਾਬੂ: ਜਾਣੋ ਕਿ- ਕਿ ਨਸ਼ੀਲੇ ਪਦਾਰਥ ਹੋਏ ਬਰਾਮਦ

Published

on

MANSA 6 AUGUST 2023: ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਓਥੇ ਹੀ ਦੱਸ ਦੇਈਏ ਕਿ ਇਸ ਦੇ ਨਾਲ ਹੀ ਆਬਕਾਰੀ ਐਕਟ ਤਹਿਤ 5 ਮੁਕੱਦਮੇ ਦਰਜ ਕੀਤੇ ਗਏ ਹਨ ‘ਤੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 25 ਬੋਤਲਾਂ ਨਾਜਾਇਜ਼ ਸ਼ਰਾਬ, 20 ਬੋਤਲਾਂ ਹਰਿਆਣਾ ਮਾਰਕਾ ਦੀਆਂ ਬਰਾਮਦ ਕੀਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਮੈਡੀਕਲ ਸਟੋਰਾਂ ‘ਤੇ ਵੇਚੇ ਜਾਣ ਵਾਲੇ ਨਸ਼ੀਲੇ ਕੈਪਸੂਲ ਸਣੇ 7 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 925 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ।

ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ 4 ਨਸ਼ੇ ਦੇ ਮਾਮਲੇ ਦਰਜ ਕਰਕੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 490 ਨਸ਼ੀਲੀਆਂ ਗੋਲੀਆਂ ਅਤੇ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਰਵੀ ਸ਼ਰਮਾ ਨੂੰ ਇੱਕ ਪਿਸਤੌਲ ਦੇਸੀ ਕੱਟਾ 312 ਬੋਰ ਸਮੇਤ ਥਾਣਾ ਜੋਗਾ ਵਿਖੇ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਪਾਸੋਂ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।