Punjab
ਜਲੰਧਰ ਦੇ ਸਾਬਕਾ ਮੇਅਰ ਸਣੇ ਕਈ ਕੌਂਸਲਰ ਅੱਜ ‘ਆਪ’ ‘ਚ ਸ਼ਾਮਲ ਹੋਣਗੇ

ਜਲੰਧਰ14ਅਕਤੂਬਰ 2023 : ਜਲੰਧਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਥੇ ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੇਅਰ ਜਗਦੀਸ਼ ਰਾਜਾ ਸਣੇ ਕਾਂਗਰਸ ਅਤੇ ਭਾਜਪਾ ਦੇ ਕਰੀਬ 15 ਸਾਬਕਾ ਕੌਂਸਲਰ ਅਤੇ ਆਗੂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ।
ਓਥੇ ਹੀ ਇਹ ਵੀ ਪਤਾ ਲੱਗਾ ਹੈ ਕਿ ਜਗਦੀਸ਼ ਰਾਜਾ ਦੇ ਨਾਲ ਕਈ ਸਾਬਕਾ ਕੌਂਸਲਰ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ, ਜਿੱਥੇ ਉਹ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਮੌਜੂਦਗੀ ਵਿੱਚ ‘ਆਪ’ ‘ਚ ਸ਼ਾਮਲ ਹੋਣਗੇ। ਦੱਸ ਦਈਏ ਕਿ ਸ਼ੁੱਕਰਵਾਰ ਨੂੰ 3 ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਸਮੇਤ 9 ਨੇਤਾਵਾਂ ਨੇ ਕਾਂਗਰਸ ‘ਚ ਘਰ ਵਾਪਸੀ ਕੀਤੀ ਹੈ। ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ, ਗੁਰਪ੍ਰੀਤ ਕਾਂਗੜ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।