Punjab
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਅੱਜ ਲਏ ਗਏ ਕਈ ਅਹਿਮ ਫੈਸਲੇ….
CHANDIGARH 11AUGUST 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਇਹ ਮੀਟਿੰਗ ਅੱਜ ਬਾਅਦ ਦੁਪਹਿਰ 2 ਵਜੇ ਸਿਵਲ ਸਕੱਤਰੇਤ ਵਿਖੇ ਹੋਈ| ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਉਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ CM ਮਾਨ ਨੇ ਲਿਖਿਆ – ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਨੇ…
- ਸੂਬੇ ਦੀਆਂ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਲਈ ‘ਸੜਕ ਸੁਰੱਖਿਆ ਫੋਰਸ’ ਨੂੰ ਮਨਜੂਰੀ
- ‘ਸ਼ਹੀਦ ਸਮਾਰਕ’ ਹਰ ਜ਼ਿਲ੍ਹੇ ਦੇ ਵੱਡੇ ਪਾਰਕ ‘ਚ ਬਣਾਇਆ ਜਾਵੇਗਾ
- ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ ‘ਸਹਾਇਤਾ ਕੇਂਦਰ’ ਨੂੰ ਮਨਜੂਰੀ ਦਿੱਤੀ ਗਈ ਹੈ।
ਇਹ ਸਾਰੇ ਫੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ ‘ਚ ਮੋਹਰੀ ਸੂਬਾ ਬਣਿਆ ਹੈ…ਸਾਡੀ ਕੋਸ਼ਿਸ਼ ਹੈ ਕਿ ਹਰ ਉਪਰਾਲੇ ‘ਚ ਪੰਜਾਬ ਮੋਹਰੀ ਹੋਵੇ…