Connect with us

Punjab

23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ

Published

on

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 23 ਮਾਰਚ ਦੇ ਸ਼ਹੀਦਾਂ ਦੀ ਬਰਸੀ ਨੂੰ ਲੈ ਕੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਹੈ ਅਤੇ ਬਰਸੀ ਸਮਾਗਮ ਮਨਾਏ ਜਾਣੇ ਹਨ। ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਦੇ 3 ਰੋਜ਼ਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਮਾਨ ਨੇ ਪੰਜਾਬ ਭਰ ਦੇ ਲੋਕਾਂ ਦੀ ਸ਼ਰਧਾ ਨੂੰ ਵੇਖਦਿਆਂ 23 ਮਾਰਚ ਦੀ ਛੁੱਟੀ ਦਾ ਐਲਾਨ ਕੀਤਾ।

ਜ਼ਿਕਰਯੋਗ ਹੈ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਿਰਫ਼ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਨਵਾਂ ਸ਼ਹਿਰ ਵਿੱਚ ਛੁੱਟੀ ਹੁੰਦੀ ਸੀ, ਪਰੰਤੂ ਹੁਣ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।