Connect with us

India

ਸ਼ੰਭੂ ਤੋਂ ਸਿੰਘੂ ਬਾਰਡਰ ਤਕ ਪੈਦਲ ਮਾਰਚ

Published

on

singhu border

ਸ਼ੰਭੂ : ਅੱਜ ਇਥੋਂ ਦੇ ਸ਼ੰਭੂ ਬੈਰੀਅਰ ਤੋਂ ਹਲਕਾ ਧੂਰੀ ਤੋਂ ਵਿਧਾਇਕ ਦਲਵੀਰ ਸਿੰਘ ਦੀ ਅਗਵਾਈ ਹੇਠ ਕਾਫਲਾ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਹੱਕ ‘ਚ ਪੈਦਲ ਮਾਰਚ ਕੀਤਾ ਗਿਆ ਹੈ। ਇਸ ਸਬੰਧੀ ਵਿਧਾਇਕ ਦਲਵੀਰ ਸਿੰਘ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਵਿਖੇ ਮੋਰਚਾ ਲਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੈਦਲ ਮਾਰਚ ਟਿੱਕਰੀ ਬਾਰਡਰ ਤਕ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਫਿਰ ਕਿਸਾਨਾਂ ਦੇ ਹੱਕ ‘ਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਦਿੱਲੀ ਦੇ ਸਿੰਘੂ ਬਾਰਡਰ ਕਿਸਾਨੀ ਮੋਰਚੇ ‘ਤੇ ਪੈਦਲ ਮਾਰਚ ਕੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਮੈਂ ਆਪਣੇ ਪਰਿਵਾਰ ਦੇ ਨਾਲ ਪੈਦਲ ਮਾਰਚ ਕੱਢ ਕੇ ਕੁਰੂਕਸ਼ੇਤਰ ਵਿਖੇ ਰਾਤ ਰੁਕਾਂਗਾ। ਉਨ੍ਹਾਂ ਵੱਖ-ਵੱਖ ਪਾਰਟੀਆਂ ਨੂੰ ਅਪੀਲ ਕੀਤੀ ਕਿ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਿਸਾਨਾਂ ਦੇ ਹੱਕ ‘ਚ ਪ੍ਰਚਾਰ ਕਰਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ‘ਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇਕੱਠੇ ਹੋ ਕੇ ਇਹ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣੇ ਪੈਣਗੇ।