Punjab
ਪਟਿਆਲਾ ‘ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ ‘ਤੇ ਲਗਾਏ ਇਲਜ਼ਾਮ

ਪੰਜਾਬ ਦੇ ਥਾਣਾ ਸਿਵਲ ਲਾਈਨ ਅਧੀਨ ਪੈਂਦੀ ਗੁਰਦੀਪ ਕਲੋਨੀ ਅਬਲੋਵਾਲ ਵਿੱਚ 25 ਸਾਲਾ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ ‘ਤੇ ਉਸ ਦੀ ਗਲਾ ਘੁੱਟ ਕੇ ਹੱਤਿਆ ਕਰਨ ਦਾ ਦੋਸ਼ ਲਗਾਇਆ ਹੈ। ਪੁਲੀਸ ਨੇ ਵਿਆਹੁਤਾ ਦੇ ਪਿਤਾ ਦੇ ਬਿਆਨਾਂ ’ਤੇ ਉਸ ਦੇ ਪਤੀ, ਸੱਸ ਅਤੇ ਨਣਦ ਖ਼ਿਲਾਫ਼ ਦਾਜ ਲਈ ਮੌਤ ਦੇ ਘਾਟ ਉਤਾਰਨ ਦਾ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਰਾਮ ਪ੍ਰਸਾਦ ਨੇ ਦੱਸਿਆ ਕਿ ਬੀਐਸਸੀ ਪਾਸ 25 ਸਾਲਾ ਅਨੀਤਾ ਦਾ ਵਿਆਹ ਕਰੀਬ 2 ਸਾਲ ਪਹਿਲਾਂ ਗੁਰਦੀਪ ਕਲੋਨੀ ਅਬਲੋਵਾਲ ਵਾਸੀ ਸ਼ੰਕਰ ਸ਼ਰਮਾ ਨਾਲ ਹੋਇਆ ਸੀ। ਸ਼ੰਕਰ ਪ੍ਰਾਈਵੇਟ ਨੌਕਰੀ ਕਰਦਾ ਸੀ। ਪੰਜ ਮਹੀਨੇ ਦੀ ਬੱਚੀ ਵੀ ਹੈ। ਵਿਆਹੁਤਾ ਦੇ ਪਿਤਾ ਰਾਮ ਪ੍ਰਸਾਦ ਵਾਸੀ ਦੀਪ ਨਗਰ ਪਟਿਆਲਾ ਨੇ ਦੋਸ਼ ਲਾਇਆ ਹੈ ਕਿ ਵਿਆਹ ਤੋਂ ਬਾਅਦ ਉਸ ਦੀ ਲੜਕੀ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਨੂੰ ਘੱਟ ਦਾਜ ਲਿਆਉਣ ਦਾ ਤਾਅਨਾ ਮਾਰਿਆ ਜਾਂਦਾ ਸੀ।