National
ਸ਼ਹੀਦੀ ਦਿਵਸ:PM ਮੋਦੀ ਨੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਦਿੱਤੀ ਸ਼ਰਧਾਂਜਲੀ

ਭਾਵੇਂ 23 ਮਾਰਚ ਦੀ ਤਾਰੀਖ਼ ਨੂੰ ਦੇਸ਼ ਦੇ ਇਤਿਹਾਸ ਵਿੱਚ ਕਈ ਮਹੱਤਵਪੂਰਨ ਘਟਨਾਵਾਂ ਦਰਜ ਹਨ, ਪਰ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੇਣਾ ਭਾਰਤ ਦੇ ਇਤਿਹਾਸ ਵਿੱਚ ਦਰਜ ਇਸ ਦਿਨ ਦੀ ਸਭ ਤੋਂ ਵੱਡੀ ਅਤੇ ਮਹੱਤਵਪੂਰਨ ਘਟਨਾ ਹੈ। ਕ੍ਰਾਂਤੀਕਾਰੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ 23 ਮਾਰਚ 1931 ਨੂੰ ਭਾਰਤੀ ਆਜ਼ਾਦੀ ਅੰਦੋਲਨ ਦੌਰਾਨ ਫਾਂਸੀ ਦਿੱਤੀ ਗਈ ਸੀ। ਇਸ ਦਿਨ ਨੂੰ ਭਾਰਤ ਵਿੱਚ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ। ਟਵਿੱਟਰ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਪੀਐਮ ਮੋਦੀ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਮੱਥਾ ਟੇਕਿਆ। ਵੀਡੀਓ ਦੇ ਨਾਲ ਪੀਐਮ ਮੋਦੀ ਨੇ ਕੈਪਸ਼ਨ ਵਿੱਚ ਲਿਖਿਆ ਕਿ ਭਾਰਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖੇਗਾ। ਉਹ ਅਜਿਹੇ ਮਹਾਨ ਵਿਅਕਤੀ ਹਨ ਜਿਨ੍ਹਾਂ ਨੇ ਸਾਡੇ ਆਜ਼ਾਦੀ ਸੰਗਰਾਮ ਵਿੱਚ ਬੇਮਿਸਾਲ ਯੋਗਦਾਨ ਪਾਇਆ।