India
ਦੇਸ਼ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ
ਦੇਸ਼ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦਾ ਜਨਮ ਦਿਨ ਅਤੇ ਸਿੱਖਿਆ ਦਿਵਸ

11 ਨਵੰਬਰ : ਭਾਰਤ ਵਿੱਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿੰਨ੍ਹਾਂ ਦਾ ਨਾਮ ਬੜੀ ਸ਼ਰਧਾ ਤੇ ਸਤਿਕਾਰ ਨਾਲ ਲਿਆ ਜਾਂਦਾ ਹੈ। ਉਹਨਾਂ ਵਿੱਚੋਂ ਹੀ ਇੱਕ ਹਨ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ। ਜਿੰਨ੍ਹਾਂ ਦਾ ਅੱਜ ਜਨਮ ਦਿਨ ਹੈ,ਮੌਲਾਨਾ ਆਜ਼ਾਦ ਪ੍ਰਸਿੱਧ ਕਵੀ,ਲੇਖਕ,ਪੱਤਰਕਾਰ ਅਤੇ ਮੁਸਲਿਮ ਵਿਦਵਾਨ ਸਨ। ਇਹਨਾਂ ਨੇ ਆਪਣੇ ਸਮੇਂ ਹਮੇਸ਼ਾ ਹਿੰਦੂ-ਮੁਸਲਿਮ ਏਕਤਾ ਦਾ ਨਾਹਰਾ ਦਿੱਤਾ। ਦੇਸ਼ ਦੀ ਆਜ਼ਾਦੀ ਵਿੱਚ ਆਜ਼ਾਦ ਜੀ ਦਾ ਅਹਿਮ ਹਿੱਸਾ ਹੈ।
ਮੌਲਾਨਾ ਆਜ਼ਾਦ ਭਾਰਤੀ ਕਾਂਗਰਸ ਦੇ ਸੱਭ ਤੋਂ ਘੱਟ ਉਮਰ ਦੇ ਪ੍ਰਧਾਨ ਬਣੇ ਸਨ। ਸਿੱਖਿਆ ਦੇ ਖੇਤਰ ਵਿੱਚ ਉਹਨਾਂ ਦੇ ਅਹਿਮ ਯੋਗਦਾਨ ਕਰਕੇ ਅਤੇ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਹੋਣ ਦੇ ਨਾਮ ਤੇ ਉਹਨਾਂ ਦੇ ਜਨਮ ਦਿਵਸ ਨੂੰ ਭਾਰਤ ਸਰਕਾਰ ਵੱਲੋਂ ਸਿੱਖਿਆ ਦਿਵਸ ਵੀ ਘੋਸ਼ਿਤ ਕੀਤਾ ਗਿਆ ਹੈ। ਭਾਰਤ ਵਿੱਚ ਉਹਨਾਂ ਦੇ ਯੋਗਦਾਨ ਸਦਕਾ ਮੌਲਾਨਾ ਆਜ਼ਾਦ ਨੂੰ ਸੰਨ 1992 ਵਿੱਚ ਭਾਰਤ ਦੇ ਸਰਵ ਉੱਚ ਸਨਮਾਨ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ
ਬਹੁਤ ਸਾਰੀਆਂ ਰਾਜਨੀਤਿਕ ਹਸਤੀਆਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵੀਟਰ ‘ਤੇ ਟਵੀਟ ਕਰਕੇ ਉਹਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਹੈ। ਜਿੰਨ੍ਹਾਂ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ‘ਚ ਲਿਖਿਆ ਹੈ
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਆਜ਼ਾਦ ਜੀ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਇੱਕ ਟਵੀਟ ਲਿਖਿਆ ਹੈ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਮੌਲਾਨਾ ਆਜ਼ਾਦ ਜੀ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ ਹਨ।
Continue Reading