punjab
ਇਕ ਹਫ਼ਤੇ ‘ਚ ਕੋਵਿਡ ਦੀ ਸਥਿਤੀ ਨਾ ਸੁਧਰੀ ਤਾਂ ਲਗਾਇਆ ਜਾ ਸਕਦੀਆਂ ਹੋਰ ਬੰਦਿਸ਼ਾ : ਮੁੱਖ ਮੰਤਰੀ ਦੀ ਚੇਤਾਵਨੀ
ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਚਿਤਾਵਨੀ ਦਿੰਦੀਆਂ ਕਿਹਾ ਕਿ ਜੇਕਰ ਸੂਬਿਆਂ ‘ਚ ਕੋਰੋਨਾ ਦੀ ਸਥਿਤੀ ‘ਚ ਕੋਈ ਸੁਧਾਰ ਨਹੀਂ ਆਇਆ ਤੇ ਅਗਰ ਮੌਤਾਂ ਤੇ ਕੇਸਾਂ ਦੀ ਗਿਣਤੀ ਹੁਣ ਵੱਡੇ ਪੱਧਰ ਤੇ ਪਹੁੰਚ ਗਈ ਹੈ। ਅਗਰ ਇਸ ਦੀ ਗਿਣਤੀ ਇਵੇਂ ਹੀ ਵੱਧਦੀ ਰਹੀ ਤਾਂ ਅਗਲੇ ਹਫ਼ਤੇ ਤਕ ਹਾਲਾਤ ‘ਚ ਨਾ ਠੀਕ ਨਜ਼ਰ ਆਏ ਤਾਂ ਕੁਝ ਸਖਤ ਬੰਦਿਸ਼ਾ ਲਗਾਈਆਂ ਜਾ ਸਕਦੀਆਂ ਹਨ। ਮੁੱਖ ਮੰਤਰੀ ਨੇ ਸਿਹਤ, ਪ੍ਰਸ਼ਾਸਨਿਕ ਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰਦੇ ਹੋਏ ਕਿਹਾ ਕਿ ਹੁਣ ਮੀਟਿੰਗ ਦੀ ਮੁੜ ਸਮੀਖਿਆ 8 ਅਪ੍ਰੈਲ ਨੂੰ ਕੀਤੀ ਜਾਵੇਗੀ। ਇਸ ਦੌਰਾਨ ਮੈਂ ਇਕ ਹਫ਼ਤੇ ‘ਚ ਪ੍ਰਸਥਿਤੀਆਂ ਦੇਖਾਗਾਂ ਤੇ ਜੇ ਕੋਈ ਸੁਧਾਰ ਨਾ ਹੋਇਆ ਤਾਂ ਸਾਨੂੰ ਸਖਤ ਬੰਦਿਸ਼ਾਂ ਲਗਾਉਣੀਆਂ ਪੈ ਸਕਦੀਆਂ ਹਨ।
ਤੇਜ਼ੀ ਨਾਲ ਟੀਕਾਕਰਨ ਦੀ ਲੋੜ ਦੱਸਦਿਆਂ ਖਾਸ ਕਰ ਕੇ ਅਜਿਹੇ ਸਥਾਨਾਂ ਜਿੱਥੇ 300 ਤੋਂ ਵੱਧ ਕੇਸ ਆ ਰਹੇ ਹਨ, ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮੁਹੱਲਾ ਪੱਧਰ ‘ਤੇ ਯੋਗ ਲੋਕਾਂ ਤੱਕ ਪਹੁੰਚ ਬਣਾਈ ਜਾਵੇ। ਉਨ੍ਹਾਂ ਨਾਲ ਹੀ ਬੁਰੀ ਤਰ੍ਹਾਂ ਗ੍ਰਸਤ ਸ਼ਹਿਰਾਂ ਲੁਧਿਆਣਾ, ਜਲੰਧਰ, ਮੁਹਾਲੀ ਤੇ ਅੰਮ੍ਰਿਤਸਰ ਵਿੱਚ ਕੋਵਿਡ ਇਹਤਿਆਤਾਂ ਅਤੇ ਪ੍ਰੋਟੋਕਲ ਦੀ ਵੀ ਸਖਤੀ ਨਾਲ ਪਾਲਣਾ ਦੇ ਆਦੇਸ਼ ਦਿੱਤੇ।
ਸੂਬੇ ਦੀ ਕੋਵਿਡ ਮਾਹਿਰਾਂ ਦੀ ਕਮੇਟੀ ਦੇ ਚੇਅਰਮੈਨ ਡਾ.ਕੇ.ਕੇ.ਤਲਵਾੜ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਬੰਦਿਸ਼ਾਂ ਨੂੰ ਹੋਰ ਲਾਗੂ ਕਰਨ ਦੀ ਲੋੜ ਹੈ ਜਿੱਥੇ ਵੱਧ ਕੇਸ ਸਾਹਮਣੇ ਆ ਰਹੇ ਹਨ। ਡੀ.ਜੀ.ਪੀ ਦਿਨਕਰ ਗੁਪਤਾ ਨੇ ਕਿਹਾ ਕਿ 19 ਮਾਰਚ ਤੋਂ ਬਿਨਾਂ ਮਾਸਕ ਤੋਂ ਚੱਲਣ-ਫਿਰਨ ਵਾਲੇ 1.30 ਲੱਖ ਲੋਕਾਂ ਦੇ ਆਰ.ਟੀ.-ਪੀ.ਸੀ.ਆਰ. ਟੈਸਟ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 391 ਪਾਜ਼ੇਟਿਵ ਪਾਏ ਗਏ। ਐਸ.ਏ.ਐਸ. ਨਗਰ, ਕਪੂਰਥਲਾ, ਪਟਿਆਲਾ, ਐਸ.ਬੀ.ਐਸ. ਨਗਰ, ਜਲੰਧਰ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਲੁਧਿਆਣਾ ਵਿੱਚ ਬਹੁਤ ਜ਼ਿਆਦਾ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ ਜਦੋਂ ਕਿ 24 ਮਾਰਚ 2021 ਨੂੰ ਸੂਬੇ ਵਿੱਚ ਕੁੱਲ ਪਾਜ਼ੇਟਿਵਟੀ 7.6 ਫੀਸਦੀ ਸੀ। ਆਉਣ-ਜਾਣ ਵਾਲਿਆਂ ਨੂੰ ਆ ਰਹੀ ਪ੍ਰੇਸ਼ਾਨੀ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਕੋਵਿਡ ਯੋਧਿਆਂ ਲਈ ਇਕ ਘੰਟੇ ਲਈ ਰੱਖੇ ਜਾਂਦੇ ਮੌਨ ਕਾਲ ਨੂੰ ਵੀ ਖਤਮ ਕਰਨ ਦੇ ਆਦੇਸ਼ ਦਿੱਤੇ।
ਮੁੱਖ ਮੰਤਰੀ ਨੇ ਪੰਜਾਬ ਵਿੱਚ ਕੋਵਿਡ ਕਾਰਨ ਉਚ ਮੌਤ ਦਰ ਉਤੇ ਚਿੰਤਾ ਪ੍ਰਗਟਾਈ ਜਦੋਂ ਕਿ ਡਾ. ਤਲਵਾੜ ਨੇ ਕਿਹਾ ਕਿ ਸੂਬੇ ਵਿੱਚ ਮਰੀਜ਼ਾਂ ਸਮੇਂ ਸਿਰ ਹਸਪਤਾਲ ਨਹੀਂ ਜਾਂਦੇ ਅਤੇ ਸਹਿ ਬਿਮਾਰੀਆਂ ਦੀ ਵੀ ਉਚ ਦਰ ਹੈ। ਡਾ.ਤਲਵਾੜ ਨੇ ਮੀਟਿੰਗ ਵਿੱਚ ਦੱਸਿਆ ਕਿ ਮਰਨ ਵਾਲਿਆਂ ਵਿੱਚੋਂ 80-85 ਫੀਸਦੀ ਮਰੀਜ਼ ਗੰਭੀਰ ਬਿਮਾਰੀਆਂ ਵਾਲੇ ਹਨ। ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਸਹਿ ਬਿਮਾਰੀਆਂ ਵਾਲਿਆਂ ਨੂੰ ਜਲਦ ਤੋਂ ਜਲਦ ਹਸਪਤਾਲ ਲਿਜਾਣ ਅਤੇ ਘਰਾਂ ਵਿਚ ਏਕਾਂਤਵਾਸ ਲੋਕਾਂ ਦੀ ਸਖਤ ਨਿਗਰਾਨੀ ਲਈ ਮਜ਼ਬੂਤ ਪ੍ਰਣਾਲੀ ਵਿਕਸਤ ਕੀਤੀ ਜਾਵੇ। ਉਨ੍ਹਾਂ ਇਕ ਵਾਰ ਫੇਰ ਸਾਰੇ ਧਾਰਮਿਕ ਤੇ ਰਾਜਸੀ ਆਗੂਆਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੋਵਿਡ ਇਹਤਿਆਤ ਦਾ ਢੁੱਕਵਾਂ ਵਿਵਹਾਰ ਉਤਸ਼ਾਹਤ ਕੀਤਾ ਜਾਵੇ।