Connect with us

Punjab

ਠੇਕਾ ਕਾਮਿਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖਤਮ, ਕੀਤੇ ਗਏ ਵੱਡੇ ਐਲਾਨ

Published

on

ਚੰਡੀਗੜ੍ਹ : ਪੰਜਾਬ ਸਰਕਾਰ ਨਾਲ ਲੰਮੇ ਸਮੇਂ ਤੋਂ ਹੜਤਾਲ ‘ਤੇ ਬੈਠੇ ਠੇਕਾ ਮੁਲਾਜ਼ਮਾਂ ਦੀ ਚੱਲ ਰਹੀ ਮੀਟਿੰਗ ਸਮਾਪਤ ਹੋ ਗਈ ਹੈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ 842 ਨਵੀਆਂ ਬੱਸਾਂ ਨੂੰ ਰੋਡਵੇਜ਼ ਦੇ ਬੇੜੇ ਵਿੱਚ ਸ਼ਾਮਲ ਕਰ ਰਹੀ ਹੈ। ਇਸ ਦੇ ਨਾਲ ਹੀ ਕਰਮਚਾਰੀਆਂ ਦੀ ਤਨਖਾਹ ‘ਚ 30 ਫੀਸਦੀ ਵਾਧਾ ਕਰਨ’ ਤੇ ਸਹਿਮਤੀ ਬਣ ਗਈ ਹੈ। ਇਹ ਫੈਸਲਾ ਭਲਕੇ ਤੋਂ ਲਾਗੂ ਹੋ ਜਾਵੇਗਾ।

ਇਸ ਤੋਂ ਇਲਾਵਾ, ਸੰਦੀਪ ਸੰਧੂ ਨੇ ਕਿਹਾ ਹੈ ਕਿ ਉਹ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਮੁੱਦੇ ਬਾਰੇ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ, ਜਿਸ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ। ਇਸਦੇ ਲਈ ਉਸਨੇ ਕਰਮਚਾਰੀਆਂ ਤੋਂ ਇੱਕ ਹਫਤੇ ਦਾ ਸਮਾਂ ਮੰਗਿਆ ਹੈ। ਰੇਸ਼ਮ ਸਿੰਘ ਦਾ ਕਹਿਣਾ ਹੈ ਕਿ ਹੁਣ ਤੱਕ ਸਾਨੂੰ ਲਿਖਤੀ ਰੂਪ ਵਿੱਚ ਕੁਝ ਨਹੀਂ ਮਿਲਿਆ ਹੈ।