Connect with us

Punjab

ਸਿਹਤ ਬੀਮਾ ਯੋਜਨਾ ਸਬੰਧੀ ਆਈਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਹੋਈ ਮੀਟਿੰਗ

Published

on

ਪਟਿਆਲਾ: ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਕੀਤੀ ਗਈ ਅਤੇ ਪ੍ਰਾਪਤ ਹੋਈਆਂ ਚਾਰ ਸ਼ਿਕਾਇਤਾਂ ‘ਤੇ ਕਮੇਟੀ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ‘ਚੋਂ ਦੋ ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਜਦਕਿ ਇਕ ਸ਼ਿਕਾਇਤ ਸੂਬਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਕੋਲ ਭੇਜੀ ਗਈ ਤੇ ਇਕ ਸ਼ਿਕਾਇਤ ਦੀ ਹੋਰ ਪੜਤਾਲ ਲਈ ਜਾਂਚ ਟੀਮ ਦਾ ਗਠਨ ਕਰ ਦਿੱਤਾ ਗਿਆ।

ਇਸ ਮੌਕੇ ਕਮੇਟੀ ਮੈਂਬਰਾਂ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮਿਲਣ ਵਾਲੇ ਲਾਭ ਨੂੰ ਬਿਨ੍ਹਾਂ ਕਿਸੇ ਖੱਜਲ ਖੁਆਰੀ ਦੇ ਮੁਹੱਈਆ ਕਰਵਾਇਆ ਜਾਵੇ ਅਤੇ ਸਿਹਤ ਬੀਮਾ ਯੋਜਨਾਂ ਨੂੰ ਲਾਗੂ ਕਰਨ ਵਿੱਚ ਕੁਤਾਹੀ ਵਰਤਣ ਵਾਲ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸਿਹਤ ਬੀਮਾ ਯੋਜਨਾ ਨਾਲ ਸਬੰਧਤ ਬੀਮਾ ਕੰਪਨੀਆਂ ਅਤੇ ਹਸਪਤਾਲਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵੀ  ਚਰਚਾ ਕੀਤੀ ਗਈ ਅਤੇ ਇਸ ਸਬੰਧੀ ਢੁਕਵੇਂ ਸੁਝਾਅ ਸੂਬਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਨੂੰ ਭੇਜਣ ਸਬੰਧੀ ਸਹਿਮਤੀ ਬਣੀ।

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੰਜੀਲਾ ਖਾਨ ਨੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆ ਨੂੰ ਬੀਮਾ ਪਾਲਿਸੀ ਦੇ ਹਿਸਾਬ ਨਾਲ ਕੇਸ ਤਿਆਰ ਕਰਨ ਲਈ ਹਦਾਇਤ ਕੀਤੀ ਅਤੇ ਬੀਮਾ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਬਿਨਾਂ ਕਿਸੇ ਠੋਸ ਕਾਰਨ ਦੇ ਇਤਰਾਜ਼ ਨਾ ਲਗਾਉਣ ਲਈ ਕਿਹਾ। ਉਨ੍ਹਾਂ ਸਮੂਹ ਐਸ.ਐਮ.ਓਜ਼ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦੇ ਕੇਸਾਂ ਦੀ ਖੁਦ ਨਿਗਰਾਨੀ ਕਰਨ ਦੀ ਹਦਾਇਤ ਵੀ ਕੀਤੀ। ਮੀਟਿੰਗ ‘ਚ ਏ.ਪੀ.ਓ. ਵਿਜੈ ਧੀਰ, ਸ੍ਰੀ ਮਨਿੰਰਦਪਾਲ ਸਿੰਘ, ਸ੍ਰੀ ਅਜੈ ਪਾਲ ਸਿੰਘ, ਸ੍ਰੀਮਤੀ ਕਿਰਨ ਢਿਲੋਂ, ਸ੍ਰੀ ਅਨਿਲ ਮਹਿਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ : ਕਮੇਟੀ ਮੈਂਬਰ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਸ਼ਿਕਾਇਤਾਂ ਸੁਣਦੇ ਹੋਏ।