National
ਉੱਤਰੀ ਭਾਰਤ ‘ਚ ਪਾਰਾ ਵਧੇਗਾ ਹੋਰ , ਹਿਮਾਚਲ ‘ਚ ਬਰਫਬਾਰੀ ਦਾ ਅਲਰਟ ਜਾਰੀ
WEATHER UPDATE: ਅੱਜ ਆਈਐਮਡੀ ਨੇ 31 ਮਾਰਚ ਤੋਂ 1 ਅਪ੍ਰੈਲ ਦੇ ਵਿਚਕਾਰ ਉੱਤਰ-ਪੂਰਬੀ ਭਾਰਤ ਵਿੱਚ ਗਰਜ ਨਾਲ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ 31 ਮਾਰਚ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼, ਉੱਤਰਾਖੰਡ ਵਿੱਚ ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ ਅਤੇ ਮਿਜ਼ੋਰਮ ‘ਚ ਵੀ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਦੇਸ਼ ਵਿੱਚ ਗਰਮੀਆਂ ਆ ਗਈਆਂ ਹਨ। ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਹੁਣ ਦਿਨ ਵੇਲੇ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (IMD) ਨੇ 31 ਮਾਰਚ ਤੋਂ 1 ਅਪ੍ਰੈਲ ਦੇ ਵਿਚਕਾਰ ਉੱਤਰ-ਪੂਰਬੀ ਭਾਰਤ ਵਿੱਚ ਗਰਜ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਦਿੱਲੀ-ਐਨਸੀਆਰ ਵਿੱਚ ਗਰਮੀ ਵਧੇਗੀ:
ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਦੌਰਾਨ ਦਿੱਲੀ-ਐਨਸੀਆਰ ਵਿੱਚ ਗਰਮੀ ਹੋਰ ਵਧੇਗੀ। ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ-ਐਨਸੀਆਰ ਵਿੱਚ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗੀ। ਇਸ ਦੌਰਾਨ ਤੇਜ਼ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਨਾਲ ਹੀ, ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਹੋ ਸਕਦਾ ਹੈ।
ਹਿਮਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਮੌਸਮ ਬਦਲ ਗਿਆ ਹੈ। ਪਹਾੜੀ ਇਲਾਕਿਆਂ ‘ਚ ਬਰਫਬਾਰੀ ਤੋਂ ਬਾਅਦ ਠੰਡ ਵਧ ਗਈ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਚੰਬਾ, ਕਾਂਗੜਾ, ਮੰਡੀ ਅਤੇ ਕੁੱਲੂ ਵਿੱਚ ਤੂਫ਼ਾਨ ਅਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਹੈ।