Punjab
ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
20 ਦਸੰਬਰ 2023: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ‘ਚ ਸੀਤ ਲਹਿਰ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਸੰਘਣੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਮੰਗਲਵਾਰ ਸਵੇਰੇ ਪੰਜਾਬ ਦੇ ਔਸਤ ਤਾਪਮਾਨ ਵਿੱਚ ਪਿਛਲੇ ਦਿਨ ਨਾਲੋਂ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਫਰੀਦਕੋਟ ਜ਼ਿਲਾ 4 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ, ਜਦਕਿ ਦੂਜੇ ਪਾਸੇ ਹੁਸ਼ਿਆਰਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ ‘ਚ ਸੰਘਣੀ ਧੁੰਦ ਦੇਖਣ ਨੂੰ ਮਿਲੀ।