Connect with us

Punjab

ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ‘ਚ ਕੀਤਾ ਗਿਆ ਅਲਰਟ ਜਾਰੀ, ਪੜੋ ਪੂਰੀ ਖ਼ਬਰ…

Published

on

ਚੰਡੀਗੜ੍ਹ 4 ਅਗਸਤ 20123 : ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ‘ਚ ਅੱਜ ਸਵੇਰੇ ਬਹੁਤ ਤੇਜ਼ ਤੇ ਮੋਟੀ ਮੋਟੀ ਬਾਰਿਸ਼ ਹੋਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਬਰਸਾਤ ਦਾ ਦੌਰ ਜਾਰੀ ਰਹੇਗਾ, ਜਿਸ ਕਾਰਨ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਬਣੀ ਰਹੇਗੀ। ਹਾਲਾਂਕਿ ਮੀਂਹ ਤੋਂ ਬਾਅਦ ਲੋਕਾਂ ਨੂੰ ਨਮੀ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਭਾਰੀ ਮੀਂਹ ਪੈਣ ਦੀ ਸੂਰਤ ਵਿੱਚ ਪਹਿਲਾਂ ਹੀ ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ।

ਚੰਡੀਗੜ੍ਹ ‘ਚ ਇੱਕ ਵਾਰ ਫਿਰ ਬਾਰਸ਼ ਦਾ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੇਜ਼ ਮੀਂਹ ਪੈ ਸਕਦਾ ਹੈ। ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਅੱਜ ਮੋਹਾਲੀ ਤੇ ਪੰਚਕੂਲਾ ਵਿੱਚ ਵੀ ਮੀਂਹ ਪਿਆ ਹੈ ।

ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਵੀ ਪੱਛਮੀ ਮਾਲਵਾ ਖੇਤਰ ਜਿਸ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ ਤੇ ਬਠਿੰਡਾ ਸ਼ਾਮਲ ਹਨ, ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਨੇ ਪੱਛਮੀ ਮਾਲਵੇ ਨੂੰ ਛੱਡ ਕੇ ਬਾਕੀ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।