Connect with us

Punjab

ਮੌਸਮ ਵਿਭਾਗ ਨੇ ਪੰਜਾਬ ‘ਚ 12 ਤੇ 13 ਜੂਨ ਦਾ ਯੈਲੋ ਅਲਰਟ ਕੀਤਾ ਜਾਰੀ…

Published

on

weather forcast

ਕੇਰਲ ਵਿਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ।ਹੁਣ ਜਿਸ ਤੋਂ ਬਾਅਦ ਪੂਰਾ ਭਾਰਤ ਇਸ ਦਾ ਇੰਤਜ਼ਾਰ ਕਰ ਰਿਹਾ ਹੈ। ਨਿੱਜੀ ਮੌਸਮ ਏਜੰਸੀ ਸਕਾਈਮੇਟ ਨਾਲ ਜੁੜੇ ਮੌਸਮ ਵਿਗਿਆਨੀ ਮਹੇਸ਼ ਪਾਲਾਵਤ ਮੁਤਾਬਕ ਉੱਤਰੀ ਭਾਰਤ ‘ਚ ਮਾਨਸੂਨ ਕਦੋਂ ਦਸਤਕ ਦੇਵੇਗਾ, ਇਸ ਬਾਰੇ ਹਜੇ ਸਹੀ ਭਵਿੱਖਬਾਣੀ ਕਰਨਾ ਮੁਸ਼ਕਿਲ ਹੈ ਪਰ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ 20 ਜੂਨ ਤੋਂ ਬਾਅਦ ਉੱਤਰੀ ਭਾਰਤ ‘ਚ ਦਸਤਕ ਦੇਣ ਦੀ ਉਮੀਦ ਹੈ।

ਉਧਰ, ਪੰਜਾਬ ਸਣੇ ਕਈ ਸੂਬਿਆਂ ਵਿਚ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਮੀਡੀਆ ਰਿਪੋਰਟਾਂ ਰਹੀ ਦੱਸਿਆ ਜਾ ਰਿਹਾ ਹੈ ਕਿ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਓਥੇ ਹੀ ਪੰਜਾਬ ਵਿਚ ਮੌਸਮ ਵਿਭਾਗ ਵੱਲੋਂ 12 ਅਤੇ 13 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਦੇ ਕੁਝ ਹਿੱਸਿਆਂ ‘ਚ ਮੀਂਹ ਪੈ ਸਕਦਾ ਹੈ, ਜਦਕਿ 12 ਜੂਨ ਨੂੰ ਤੇਜ ਹਨੇਰੀ ਦੇ ਨਾਲ ਨਾਲ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।